ਗਉੜੀ ਪੂਰਬੀ ਰਵਿਦਾਸ ਜੀਉ ੴ ਸਤਿਗੁਰ ਪ੍ਰਸਾਦਿ ॥ ਕੂਪੁ ਭਰਿਓ ਜੈਸੇ ਦਾਦਿਰਾ ਕਛੁ ਦੇਸੁ ਬਿਦੇਸੁ ਨ ਬੂਝ ॥ ਐਸੇ ਮੇਰਾ ਮਨੁ ਬਿਖਿਆ ਬਿਮੋਹਿਆ ਕਛੁ ਆਰਾ ਪਾਰੁ ਨ ਸੂਝ ॥੧॥ ਸਗਲ ਭਵਨ ਕੇ ਨਾਇਕਾ ਇਕੁ ਛਿਨੁ ਦਰਸੁ ਦਿਖਾਇ ਜੀ ॥੧॥ ਰਹਾਉ ॥ ਮਲਿਨ ਭਈ ਮਤਿ ਮਾਧਵਾ ਤੇਰੀ ਗਤਿ ਲਖੀ ਨ ਜਾਇ ॥ ਕਰਹੁ ਕ੍ਰਿਪਾ ਭ੍ਰਮੁ ਚੂਕਈ ਮੈ ਸੁਮਤਿ ਦੇਹੁ ਸਮਝਾਇ ॥੨॥ ਜੋਗੀਸਰ ਪਾਵਹਿ ਨਹੀ ਤੁਅ ਗੁਣ ਕਥਨੁ ਅਪਾਰ ॥ ਪ੍ਰੇਮ ਭਗਤਿ ਕੈ ਕਾਰਣੈ ਕਹੁ ਰਵਿਦਾਸ ਚਮਾਰ ॥੩॥੧॥
Scroll