ਗਉੜੀ ਬੈਰਾਗਣਿ ੴ ਸਤਿਗੁਰ ਪ੍ਰਸਾਦਿ ॥ ਸਤਜੁਗਿ ਸਤੁ ਤੇਤਾ ਜਗੀ ਦੁਆਪਰਿ ਪੂਜਾਚਾਰ ॥ ਤੀਨੌ ਜੁਗ ਤੀਨੌ ਦਿੜੇ ਕਲਿ ਕੇਵਲ ਨਾਮ ਅਧਾਰ ॥੧॥ ਪਾਰੁ ਕੈਸੇ ਪਾਇਬੋ ਰੇ ॥ ਮੋ ਸਉ ਕੋਊ ਨ ਕਹੈ ਸਮਝਾਇ ॥ ਜਾ ਤੇ ਆਵਾ ਗਵਨੁ ਬਿਲਾਇ ॥੧॥ ਰਹਾਉ ॥ ਬਹੁ ਬਿਧਿ ਧਰਮ ਨਿਰੂਪੀਐ ਕਰਤਾ ਦੀਸੈ ਸਭ ਲੋਇ ॥ ਕਵਨ ਕਰਮ ਤੇ ਛੂਟੀਐ ਜਿਹ ਸਾਧੇ ਸਭ ਸਿਧਿ ਹੋਇ ॥੨॥ ਕਰਮ ਅਕਰਮ ਬੀਚਾਰੀਐ ਸੰਕਾ ਸੁਨਿ ਬੇਦ ਪੁਰਾਨ ॥ ਸੰਸਾ ਸਦ ਹਿਰਦੈ ਬਸੈ ਕਉਨੁ ਹਿਰੈ ਅਭਿਮਾਨੁ ॥੩॥ ਬਾਹਰੁ ਉਦਕਿ ਪਖਾਰੀਐ ਘਟ ਭੀਤਰਿ ਬਿਬਿਧਿ ਬਿਕਾਰ ॥ ਸੁਧ ਕਵਨ ਪਰ ਹੋਇਬੋ ਸੁਚ ਕੁੰਚਰ ਬਿਧਿ ਬਿਉਹਾਰ ॥੪॥ ਰਵਿ ਪ੍ਰਗਾਸ ਰਜਨੀ ਜਥਾ ਗਤਿ ਜਾਨਤ ਸਭ ਸੰਸਾਰ ॥ ਪਾਰਸ ਮਾਨੋ ਤਾਬੋ ਛੁਏ ਕਨਕ ਹੋਤ ਨਹੀ ਬਾਰ ॥੫॥ ਪਰਮ ਪਰਸ ਗੁਰੁ ਭੇਟੀਐ ਪੂਰਬ ਲਿਖਤ ਲਿਲਾਟ ॥ ਉਨਮਨ ਮਨ ਮਨ ਹੀ ਮਿਲੇ ਛੁਟਕਤ ਬਜਰ ਕਪਾਟ ॥੬॥ ਭਗਤਿ ਜੁਗਤਿ ਮਤਿ ਸਤਿ ਕਰੀ ਭ੍ਰਮ ਬੰਧਨ ਕਾਟਿ ਬਿਕਾਰ ॥ ਸੋਈ ਬਸਿ ਰਸਿ ਮਨ ਮਿਲੇ ਗੁਨ ਨਿਰਗੁਨ ਏਕ ਬਿਚਾਰ ॥੭॥ ਅਨਿਕ ਜਤਨ ਨਿਗ੍ਰਹ ਕੀਏ ਟਾਰੀ ਨ ਟਰੈ ਭ੍ਰਮ ਫਾਸ ॥ ਪ੍ਰੇਮ ਭਗਤਿ ਨਹੀ ਊਪਜੈ ਤਾ ਤੇ ਰਵਿਦਾਸ ਉਦਾਸ ॥੮॥੧॥

Leave a Reply

Powered By Indic IME