ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਮਹਲਾ ੧ ਚਉਪਦੇ ਘਰੁ ੨ ॥ ਸੁਣਿ ਵਡਾ ਆਖੈ ਸਭ ਕੋਈ ॥ ਕੇਵਡੁ ਵਡਾ ਡੀਠਾ ਹੋਈ ॥ ਕੀਮਤਿ ਪਾਇ ਨ ਕਹਿਆ ਜਾਇ ॥ ਕਹਣੈ ਵਾਲੇ ਤੇਰੇ ਰਹੇ ਸਮਾਇ ॥੧॥ ਵਡੇ ਮੇਰੇ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥ ਕੋਈ ਨ ਜਾਣੈ ਤੇਰਾ ਕੇਤਾ ਕੇਵਡੁ ਚੀਰਾ ॥੧॥ ਰਹਾਉ ॥ ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥ ਸਭ ਕੀਮਤਿ ਮਿਲਿ ਕੀਮਤਿ ਪਾਈ ॥ ਗਿਆਨੀ ਧਿਆਨੀ ਗੁਰ ਗੁਰ ਹਾਈ ॥ ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥੨॥ ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥ ਸਿਧਾ ਪੁਰਖਾ ਕੀਆ ਵਡਿਆਈਆਂ ॥ ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥ ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥੩॥ ਆਖਣ ਵਾਲਾ ਕਿਆ ਬੇਚਾਰਾ ॥ ਸਿਫਤੀ ਭਰੇ ਤੇਰੇ ਭੰਡਾਰਾ ॥ ਜਿਸੁ ਤੂੰ ਦੇਹਿ ਤਿਸੈ ਕਿਆ ਚਾਰਾ ॥ ਨਾਨਕ ਸਚੁ ਸਵਾਰਣਹਾਰਾ ॥੪॥੧॥
Scroll