ਆਸਾ ਮਹਲਾ ੧ ॥ ਆਖਾ ਜੀਵਾ ਵਿਸਰੈ ਮਰਿ ਜਾਉ ॥ ਆਖਣਿ ਅਉਖਾ ਸਾਚਾ ਨਾਉ ॥ ਸਾਚੇ ਨਾਮ ਕੀ ਲਾਗੈ ਭੂਖ ॥ ਤਿਤੁ ਭੂਖੈ ਖਾਇ ਚਲੀਅਹਿ ਦੂਖ ॥੧॥ ਸੋ ਕਿਉ ਵਿਸਰੈ ਮੇਰੀ ਮਾਇ ॥ ਸਾਚਾ ਸਾਹਿਬੁ ਸਾਚੈ ਨਾਇ ॥੧॥ ਰਹਾਉ ॥ ਸਾਚੇ ਨਾਮ ਕੀ ਤਿਲੁ ਵਡਿਆਈ ॥ ਆਖਿ ਥਕੇ ਕੀਮਤਿ ਨਹੀ ਪਾਈ ॥ ਜੇ ਸਭਿ ਮਿਲਿ ਕੈ ਆਖਣ ਪਾਹਿ ॥ ਵਡਾ ਨ ਹੋਵੈ ਘਾਟਿ ਨ ਜਾਇ ॥੨॥ ਨਾ ਓਹੁ ਮਰੈ ਨ ਹੋਵੈ ਸੋਗੁ ॥ ਦੇਂਦਾ ਰਹੈ ਨ ਚੂਕੈ ਭੋਗੁ ॥ ਗੁਣੁ ਏਹੋ ਹੋਰੁ ਨਾਹੀ ਕੋਇ ॥ ਨਾ ਕੋ ਹੋਆ ਨਾ ਕੋ ਹੋਇ ॥੩॥ ਜੇਵਡੁ ਆਪਿ ਤੇਵਡ ਤੇਰੀ ਦਾਤਿ ॥ ਜਿਨਿ ਦਿਨੁ ਕਰਿ ਕੈ ਕੀਤੀ ਰਾਤਿ ॥ ਖਸਮੁ ਵਿਸਾਰਹਿ ਤੇ ਕਮਜਾਤਿ ॥ ਨਾਨਕ ਨਾਵੈ ਬਾਝੁ ਸਨਾਤਿ ॥੪॥੨॥

Leave a Reply

Powered By Indic IME