ਆਸਾ ਮਹਲਾ ੧ ॥ ਤਾਲ ਮਦੀਰੇ ਘਟ ਕੇ ਘਾਟ ॥ ਦੋਲਕ ਦੁਨੀਆ ਵਾਜਹਿ ਵਾਜ ॥ ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਹ ਰਾਖਹਿ ਪਾਉ ॥੧॥ ਨਾਨਕ ਨਾਮ ਵਿਟਹੁ ਕੁਰਬਾਣੁ ॥ ਅੰਧੀ ਦੁਨੀਆ ਸਾਹਿਬੁ ਜਾਣੁ ॥੧॥ ਰਹਾਉ ॥ ਗੁਰੂ ਪਾਸਹੁ ਫਿਰਿ ਚੇਲਾ ਖਾਇ ॥ ਤਾਮਿ ਪਰੀਤਿ ਵਸੈ ਘਰਿ ਆਇ ॥ ਜੇ ਸਉ ਵਰ੍ਹਿਆ ਜੀਵਣ ਖਾਣੁ ॥ ਖਸਮ ਪਛਾਣੈ ਸੋ ਦਿਨੁ ਪਰਵਾਣੁ ॥੨॥ ਦਰਸਨਿ ਦੇਖਿਐ ਦਇਆ ਨ ਹੋਇ ॥ ਲਏ ਦਿਤੇ ਵਿਣੁ ਰਹੈ ਨ ਕੋਇ ॥ ਰਾਜਾ ਨਿਆਉ ਕਰੇ ਹਥਿ ਹੋਇ ॥ ਕਹੈ ਖੁਦਾਇ ਨ ਮਾਨੈ ਕੋਇ ॥੩॥ ਮਾਣਸ ਮੂਰਤਿ ਨਾਨਕੁ ਨਾਮੁ ॥ ਕਰਣੀ ਕੁਤਾ ਦਰਿ ਫੁਰਮਾਨੁ ॥ ਗੁਰ ਪਰਸਾਦਿ ਜਾਣੈ ਮਿਹਮਾਨੁ ॥ ਤਾ ਕਿਛੁ ਦਰਗਹ ਪਾਵੈ ਮਾਨੁ ॥੪॥੪॥
Scroll