ਆਸਾ ਮਹਲਾ ੧ ॥ ਜੇਤਾ ਸਬਦੁ ਸੁਰਤਿ ਧੁਨਿ ਤੇਤੀ ਜੇਤਾ ਰੂਪੁ ਕਾਇਆ ਤੇਰੀ ॥ ਤੂੰ ਆਪੇ ਰਸਨਾ ਆਪੇ ਬਸਨਾ ਅਵਰੁ ਨ ਦੂਜਾ ਕਹਉ ਮਾਈ ॥੧॥ ਸਾਹਿਬੁ ਮੇਰਾ ਏਕੋ ਹੈ ॥ ਏਕੋ ਹੈ ਭਾਈ ਏਕੋ ਹੈ ॥੧॥ ਰਹਾਉ ॥ ਆਪੇ ਮਾਰੇ ਆਪੇ ਛੋਡੈ ਆਪੇ ਲੇਵੈ ਦੇਇ ॥ ਆਪੇ ਵੇਖੈ ਆਪੇ ਵਿਗਸੈ ਆਪੇ ਨਦਰਿ ਕਰੇਇ ॥੨॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਅਵਰੁ ਨ ਕਰਣਾ ਜਾਈ ॥ ਜੈਸਾ ਵਰਤੈ ਤੈਸੋ ਕਹੀਐ ਸਭ ਤੇਰੀ ਵਡਿਆਈ ॥੩॥ ਕਲਿ ਕਲਵਾਲੀ ਮਾਇਆ ਮਦੁ ਮੀਠਾ ਮਨੁ ਮਤਵਾਲਾ ਪੀਵਤੁ ਰਹੈ ॥ ਆਪੇ ਰੂਪ ਕਰੇ ਬਹੁ ਭਾਂਤੀਂ ਨਾਨਕੁ ਬਪੁੜਾ ਏਵ ਕਹੈ ॥੪॥੫॥
Scroll