ਆਸਾ ਮਹਲਾ ੧ ॥ ਵਾਜਾ ਮਤਿ ਪਖਾਵਜੁ ਭਾਉ ॥ ਹੋਇ ਅਨੰਦੁ ਸਦਾ ਮਨਿ ਚਾਉ ॥ ਏਹਾ ਭਗਤਿ ਏਹੋ ਤਪ ਤਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੧॥ ਪੂਰੇ ਤਾਲ ਜਾਣੈ ਸਾਲਾਹ ॥ ਹੋਰੁ ਨਚਣਾ ਖੁਸੀਆ ਮਨ ਮਾਹ ॥੧॥ ਰਹਾਉ ॥ ਸਤੁ ਸੰਤੋਖੁ ਵਜਹਿ ਦੁਇ ਤਾਲ ॥ ਪੈਰੀ ਵਾਜਾ ਸਦਾ ਨਿਹਾਲ ॥ ਰਾਗੁ ਨਾਦੁ ਨਹੀ ਦੂਜਾ ਭਾਉ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੨॥ ਭਉ ਫੇਰੀ ਹੋਵੈ ਮਨ ਚੀਤਿ ॥ ਬਹਦਿਆ ਉਠਦਿਆ ਨੀਤਾ ਨੀਤਿ ॥ ਲੇਟਣਿ ਲੇਟਿ ਜਾਣੈ ਤਨੁ ਸੁਆਹੁ ॥ ਇਤੁ ਰੰਗਿ ਨਾਚਹੁ ਰਖਿ ਰਖਿ ਪਾਉ ॥੩॥ ਸਿਖ ਸਭਾ ਦੀਖਿਆ ਕਾ ਭਾਉ ॥ ਗੁਰਮੁਖਿ ਸੁਣਣਾ ਸਾਚਾ ਨਾਉ ॥ ਨਾਨਕ ਆਖਣੁ ਵੇਰਾ ਵੇਰ ॥ ਇਤੁ ਰੰਗਿ ਨਾਚਹੁ ਰਖਿ ਰਖਿ ਪੈਰ ॥੪॥੬॥

Leave a Reply

Powered By Indic IME