ਪੰਚ ਪਰਵਾਣ ਪੰਚ ਪਰਧਾਨੁ ॥ ਪੰਚੇ ਪਾਵਹਿ ਦਰਗਹਿ ਮਾਨੁ ॥ ਪੰਚੇ ਸੋਹਹਿ ਦਰਿ ਰਾਜਾਨੁ ॥ ਪੰਚਾ ਕਾ ਗੁਰੁ ਏਕੁ ਧਿਆਨੁ ॥ਜੇ ਕੋ ਕਹੈ ਕਰੈ ਵੀਚਾਰੁ ॥ ਕਰਤੇ ਕੈ ਕਰਣੈ ਨਾਹੀ ਸੁਮਾਰੁ ॥ਧੌਲੁ ਧਰਮੁ ਦਇਆ ਕਾ ਪੂਤੁ ॥ ਸੰਤੋਖੁ ਥਾਪਿ ਰਖਿਆ ਜਿਨਿ ਸੂਤਿ ॥ ਜੇ ਕੋ ਬੁਝੈ ਹੋਵੈ ਸਚਿਆਰੁ ॥ ਧਵਲੈ ਉਪਰਿ ਕੇਤਾ ਭਾਰੁ ॥ ਧਰਤੀ ਹੋਰੁ ਪਰੈ ਹੋਰੁ ਹੋਰੁ ॥ ਤਿਸ ਤੇ ਭਾਰੁ ਤਲੈ ਕਵਣੁ ਜੋਰੁ ॥ਜੀਅ ਜਾਤਿ ਰੰਗਾ ਕੇ ਨਾਵ ॥ ਸਭਨਾ ਲਿਖਿਆ ਵੁੜੀ ਕਲਾਮ ॥ ਏਹੁ ਲੇਖਾ ਲਿਖਿ ਜਾਣੈ ਕੋਇ ॥ ਲੇਖਾ ਲਿਖਿਆ ਕੇਤਾ ਹੋਇ ॥ ਕੇਤਾ ਤਾਣੁ ਸੁਆਲਿਹੁ ਰੂਪੁ ॥ ਕੇਤੀ ਦਾਤਿ ਜਾਣੈ ਕੌਣੁ ਕੂਤੁ ॥ ਕੀਤਾ ਪਸਾਉ ਏਕੋ ਕਵਾਉ ॥ ਤਿਸ ਤੇ ਹੋਏ ਲਖ ਦਰੀਆਉ ॥ਕੁਦਰਤਿ ਕਵਣ ਕਹਾ ਵੀਚਾਰੁ ॥ ਵਾਰਿਆ ਨ ਜਾਵਾ ਏਕ ਵਾਰ ॥ ਜੋ ਤੁਧੁ ਭਾਵੈ ਸਾਈ ਭਲੀ ਕਾਰ ॥ ਤੂ ਸਦਾ ਸਲਾਮਤਿ ਨਿਰੰਕਾਰ ॥੧੬॥
Scroll