ਆਸਾ ਮਹਲਾ ੧ ॥ ਕਰਮ ਕਰਤੂਤਿ ਬੇਲਿ ਬਿਸਥਾਰੀ ਰਾਮ ਨਾਮੁ ਫਲੁ ਹੂਆ ॥ ਤਿਸੁ ਰੂਪੁ ਨ ਰੇਖ ਅਨਾਹਦੁ ਵਾਜੈ ਸਬਦੁ ਨਿਰੰਜਨਿ ਕੀਆ ॥੧॥ ਕਰੇ ਵਖਿਆਣੁ ਜਾਣੈ ਜੇ ਕੋਈ ॥ ਅੰਮ੍ਰਿਤੁ ਪੀਵੈ ਸੋਈ ॥੧॥ ਰਹਾਉ ॥ ਜਿਨ੍ਹ੍ਹ ਪੀਆ ਸੇ ਮਸਤ ਭਏ ਹੈ ਤੂਟੇ ਬੰਧਨ ਫਾਹੇ ॥ ਜੋਤੀ ਜੋਤਿ ਸਮਾਣੀ ਭੀਤਰਿ ਤਾ ਛੋਡੇ ਮਾਇਆ ਕੇ ਲਾਹੇ ॥੨॥ ਸਰਬ ਜੋਤਿ ਰੂਪੁ ਤੇਰਾ ਦੇਖਿਆ ਸਗਲ ਭਵਨ ਤੇਰੀ ਮਾਇਆ ॥ ਰਾਰੈ ਰੂਪਿ ਨਿਰਾਲਮੁ ਬੈਠਾ ਨਦਰਿ ਕਰੇ ਵਿਚਿ ਛਾਇਆ ॥੩॥ ਬੀਣਾ ਸਬਦੁ ਵਜਾਵੈ ਜੋਗੀ ਦਰਸਨਿ ਰੂਪਿ ਅਪਾਰਾ ॥ ਸਬਦਿ ਅਨਾਹਦਿ ਸੋ ਸਹੁ ਰਾਤਾ ਨਾਨਕੁ ਕਹੈ ਵਿਚਾਰਾ ॥੪॥੮॥
Scroll