ਆਸਾ ਮਹਲਾ ੧ ॥ ਮੈ ਗੁਣ ਗਲਾ ਕੇ ਸਿਰਿ ਭਾਰ ॥ ਗਲੀ ਗਲਾ ਸਿਰਜਣਹਾਰ ॥ ਖਾਣਾ ਪੀਣਾ ਹਸਣਾ ਬਾਦਿ ॥ ਜਬ ਲਗੁ ਰਿਦੈ ਨ ਆਵਹਿ ਯਾਦਿ ॥੧॥ ਤਉ ਪਰਵਾਹ ਕੇਹੀ ਕਿਆ ਕੀਜੈ ॥ ਜਨਮਿ ਜਨਮਿ ਕਿਛੁ ਲੀਜੀ ਲੀਜੈ ॥੧॥ ਰਹਾਉ ॥ ਮਨ ਕੀ ਮਤਿ ਮਤਾਗਲੁ ਮਤਾ ॥ ਜੋ ਕਿਛੁ ਬੋਲੀਐ ਸਭੁ ਖਤੋ ਖਤਾ ॥ ਕਿਆ ਮੁਹੁ ਲੈ ਕੀਚੈ ਅਰਦਾਸਿ ॥ ਪਾਪੁ ਪੁੰਨੁ ਦੁਇ ਸਾਖੀ ਪਾਸਿ ॥੨॥ ਜੈਸਾ ਤੂੰ ਕਰਹਿ ਤੈਸਾ ਕੋ ਹੋਇ ॥ ਤੁਝ ਬਿਨੁ ਦੂਜਾ ਨਾਹੀ ਕੋਇ ॥ ਜੇਹੀ ਤੂੰ ਮਤਿ ਦੇਹਿ ਤੇਹੀ ਕੋ ਪਾਵੈ ॥ ਤੁਧੁ ਆਪੇ ਭਾਵੈ ਤਿਵੈ ਚਲਾਵੈ ॥੩॥ ਰਾਗ ਰਤਨ ਪਰੀਆ ਪਰਵਾਰ ॥ ਤਿਸੁ ਵਿਚਿ ਉਪਜੈ ਅੰਮ੍ਰਿਤੁ ਸਾਰ ॥ ਨਾਨਕ ਕਰਤੇ ਕਾ ਇਹੁ ਧਨੁ ਮਾਲੁ ॥ ਜੇ ਕੋ ਬੂਝੈ ਏਹੁ ਬੀਚਾਰੁ ॥੪॥੯॥
Scroll