ਆਸਾ ਮਹਲਾ ੧ ॥ ਏਕੋ ਸਰਵਰੁ ਕਮਲ ਅਨੂਪ ॥ ਸਦਾ ਬਿਗਾਸੈ ਪਰਮਲ ਰੂਪ ॥ ਊਜਲ ਮੋਤੀ ਚੂਗਹਿ ਹੰਸ ॥ ਸਰਬ ਕਲਾ ਜਗਦੀਸੈ ਅੰਸ ॥੧॥ ਜੋ ਦੀਸੈ ਸੋ ਉਪਜੈ ਬਿਨਸੈ ॥ ਬਿਨੁ ਜਲ ਸਰਵਰਿ ਕਮਲੁ ਨ ਦੀਸੈ ॥੧॥ ਰਹਾਉ ॥ ਬਿਰਲਾ ਬੂਝੈ ਪਾਵੈ ਭੇਦੁ ॥ ਸਾਖਾ ਤੀਨਿ ਕਹੈ ਨਿਤ ਬੇਦੁ ॥ ਨਾਦ ਬਿੰਦ ਕੀ ਸੁਰਤਿ ਸਮਾਇ ॥ ਸਤਿਗੁਰੁ ਸੇਵਿ ਪਰਮ ਪਦੁ ਪਾਇ ॥੨॥ ਮੁਕਤੋ ਰਾਤਉ ਰੰਗਿ ਰਵਾਂਤਉ ॥ ਰਾਜਨ ਰਾਜਿ ਸਦਾ ਬਿਗਸਾਂਤਉ ॥ ਜਿਸੁ ਤੂੰ ਰਾਖਹਿ ਕਿਰਪਾ ਧਾਰਿ ॥ ਬੂਡਤ ਪਾਹਨ ਤਾਰਹਿ ਤਾਰਿ ॥੩॥ ਤ੍ਰਿਭਵਣ ਮਹਿ ਜੋਤਿ ਤ੍ਰਿਭਵਣ ਮਹਿ ਜਾਣਿਆ ॥ ਉਲਟ ਭਈ ਘਰੁ ਘਰ ਮਹਿ ਆਣਿਆ ॥ ਅਹਿਨਿਸਿ ਭਗਤਿ ਕਰੇ ਲਿਵ ਲਾਇ ॥ ਨਾਨਕੁ ਤਿਨ ਕੈ ਲਾਗੈ ਪਾਇ ॥੪॥੧੨॥
Scroll