ਆਸਾ ਮਹਲਾ ੧ ॥ ਗੁਰਮਤਿ ਸਾਚੀ ਹੁਜਤਿ ਦੂਰਿ ॥ ਬਹੁਤੁ ਸਿਆਣਪ ਲਾਗੈ ਧੂਰਿ ॥ ਲਾਗੀ ਮੈਲੁ ਮਿਟੈ ਸਚ ਨਾਇ ॥ ਗੁਰ ਪਰਸਾਦਿ ਰਹੈ ਲਿਵ ਲਾਇ ॥੧॥ ਹੈ ਹਜੂਰਿ ਹਾਜਰੁ ਅਰਦਾਸਿ ॥ ਦੁਖੁ ਸੁਖੁ ਸਾਚੁ ਕਰਤੇ ਪ੍ਰਭ ਪਾਸਿ ॥੧॥ ਰਹਾਉ ॥ ਕੂੜੁ ਕਮਾਵੈ ਆਵੈ ਜਾਵੈ ॥ ਕਹਣਿ ਕਥਨਿ ਵਾਰਾ ਨਹੀ ਆਵੈ ॥ ਕਿਆ ਦੇਖਾ ਸੂਝ ਬੂਝ ਨ ਪਾਵੈ ॥ ਬਿਨੁ ਨਾਵੈ ਮਨਿ ਤ੍ਰਿਪਤਿ ਨ ਆਵੈ ॥੨॥ ਜੋ ਜਨਮੇ ਸੇ ਰੋਗਿ ਵਿਆਪੇ ॥ ਹਉਮੈ ਮਾਇਆ ਦੂਖਿ ਸੰਤਾਪੇ ॥ ਸੇ ਜਨ ਬਾਚੇ ਜੋ ਪ੍ਰਭਿ ਰਾਖੇ ॥ ਸਤਿਗੁਰੁ ਸੇਵਿ ਅੰਮ੍ਰਿਤ ਰਸੁ ਚਾਖੇ ॥੩॥ ਚਲਤਉ ਮਨੁ ਰਾਖੈ ਅੰਮ੍ਰਿਤੁ ਚਾਖੈ ॥ ਸਤਿਗੁਰ ਸੇਵਿ ਅੰਮ੍ਰਿਤ ਸਬਦੁ ਭਾਖੈ ॥ ਸਾਚੈ ਸਬਦਿ ਮੁਕਤਿ ਗਤਿ ਪਾਏ ॥ ਨਾਨਕ ਵਿਚਹੁ ਆਪੁ ਗਵਾਏ ॥੪॥੧੩॥

Leave a Reply

Powered By Indic IME