ਆਸਾ ਮਹਲਾ ੧ ॥ ਇਕਿ ਆਵਹਿ ਇਕਿ ਜਾਵਹਿ ਆਈ ॥ ਇਕਿ ਹਰਿ ਰਾਤੇ ਰਹਹਿ ਸਮਾਈ ॥ ਇਕਿ ਧਰਨਿ ਗਗਨ ਮਹਿ ਠਉਰ ਨ ਪਾਵਹਿ ॥ ਸੇ ਕਰਮਹੀਣ ਹਰਿ ਨਾਮੁ ਨ ਧਿਆਵਹਿ ॥੧॥ ਗੁਰ ਪੂਰੇ ਤੇ ਗਤਿ ਮਿਤਿ ਪਾਈ ॥ ਇਹੁ ਸੰਸਾਰੁ ਬਿਖੁ ਵਤ ਅਤਿ ਭਉਜਲੁ ਗੁਰ ਸਬਦੀ ਹਰਿ ਪਾਰਿ ਲੰਘਾਈ ॥੧॥ ਰਹਾਉ ॥ ਜਿਨ੍ਹ੍ਹ ਕਉ ਆਪਿ ਲਏ ਪ੍ਰਭੁ ਮੇਲਿ ॥ ਤਿਨ ਕਉ ਕਾਲੁ ਨ ਸਾਕੈ ਪੇਲਿ ॥ ਗੁਰਮੁਖਿ ਨਿਰਮਲ ਰਹਹਿ ਪਿਆਰੇ ॥ ਜਿਉ ਜਲ ਅੰਭ ਊਪਰਿ ਕਮਲ ਨਿਰਾਰੇ ॥੨॥ ਬੁਰਾ ਭਲਾ ਕਹੁ ਕਿਸ ਨੋ ਕਹੀਐ ॥ ਦੀਸੈ ਬ੍ਰਹਮੁ ਗੁਰਮੁਖਿ ਸਚੁ ਲਹੀਐ ॥ ਅਕਥੁ ਕਥਉ ਗੁਰਮਤਿ ਵੀਚਾਰੁ ॥ ਮਿਲਿ ਗੁਰ ਸੰਗਤਿ ਪਾਵਉ ਪਾਰੁ ॥੩॥ ਸਾਸਤ ਬੇਦ ਸਿੰਮ੍ਰਿਤਿ ਬਹੁ ਭੇਦ ॥ ਅਠਸਠਿ ਮਜਨੁ ਹਰਿ ਰਸੁ ਰੇਦ ॥ ਗੁਰਮੁਖਿ ਨਿਰਮਲੁ ਮੈਲੁ ਨ ਲਾਗੈ ॥ ਨਾਨਕ ਹਿਰਦੈ ਨਾਮੁ ਵਡੇ ਧੁਰਿ ਭਾਗੈ ॥੪॥੧੫॥
Scroll