ਆਸਾ ਮਹਲਾ ੧ ॥ ਨਿਵਿ ਨਿਵਿ ਪਾਇ ਲਗਉ ਗੁਰ ਅਪੁਨੇ ਆਤਮ ਰਾਮੁ ਨਿਹਾਰਿਆ ॥ ਕਰਤ ਬੀਚਾਰੁ ਹਿਰਦੈ ਹਰਿ ਰਵਿਆ ਹਿਰਦੈ ਦੇਖਿ ਬੀਚਾਰਿਆ ॥੧॥ ਬੋਲਹੁ ਰਾਮੁ ਕਰੇ ਨਿਸਤਾਰਾ ॥ ਗੁਰ ਪਰਸਾਦਿ ਰਤਨੁ ਹਰਿ ਲਾਭੈ ਮਿਟੈ ਅਗਿਆਨੁ ਹੋਇ ਉਜੀਆਰਾ ॥੧॥ ਰਹਾਉ ॥ ਰਵਨੀ ਰਵੈ ਬੰਧਨ ਨਹੀ ਤੂਟਹਿ ਵਿਚਿ ਹਉਮੈ ਭਰਮੁ ਨ ਜਾਈ ॥ ਸਤਿਗੁਰੁ ਮਿਲੈ ਤ ਹਉਮੈ ਤੂਟੈ ਤਾ ਕੋ ਲੇਖੈ ਪਾਈ ॥੨॥ ਹਰਿ ਹਰਿ ਨਾਮੁ ਭਗਤਿ ਪ੍ਰਿਅ ਪ੍ਰੀਤਮੁ ਸੁਖ ਸਾਗਰੁ ਉਰ ਧਾਰੇ ॥ ਭਗਤਿ ਵਛਲੁ ਜਗਜੀਵਨੁ ਦਾਤਾ ਮਤਿ ਗੁਰਮਤਿ ਹਰਿ ਨਿਸਤਾਰੇ ॥੩॥ ਮਨ ਸਿਉ ਜੂਝਿ ਮਰੈ ਪ੍ਰਭੁ ਪਾਏ ਮਨਸਾ ਮਨਹਿ ਸਮਾਏ ॥ ਨਾਨਕ ਕ੍ਰਿਪਾ ਕਰੇ ਜਗਜੀਵਨੁ ਸਹਜ ਭਾਇ ਲਿਵ ਲਾਏ ॥੪॥੧੬॥

Leave a Reply

Powered By Indic IME