ਆਸਾ ਮਹਲਾ ੧ ॥ ਕਿਸ ਕਉ ਕਹਹਿ ਸੁਣਾਵਹਿ ਕਿਸ ਕਉ ਕਿਸੁ ਸਮਝਾਵਹਿ ਸਮਝਿ ਰਹੇ ॥ ਕਿਸੈ ਪੜਾਵਹਿ ਪੜਿ ਗੁਣਿ ਬੂਝੇ ਸਤਿਗੁਰ ਸਬਦਿ ਸੰਤੋਖਿ ਰਹੇ ॥੧॥ ਐਸਾ ਗੁਰਮਤਿ ਰਮਤੁ ਸਰੀਰਾ ॥ ਹਰਿ ਭਜੁ ਮੇਰੇ ਮਨ ਗਹਿਰ ਗੰਭੀਰਾ ॥੧॥ ਰਹਾਉ ॥ ਅਨਤ ਤਰੰਗ ਭਗਤਿ ਹਰਿ ਰੰਗਾ ॥ ਅਨਦਿਨੁ ਸੂਚੇ ਹਰਿ ਗੁਣ ਸੰਗਾ ॥ ਮਿਥਿਆ ਜਨਮੁ ਸਾਕਤ ਸੰਸਾਰਾ ॥ ਰਾਮ ਭਗਤਿ ਜਨੁ ਰਹੈ ਨਿਰਾਰਾ ॥੨॥ ਸੂਚੀ ਕਾਇਆ ਹਰਿ ਗੁਣ ਗਾਇਆ ॥ ਆਤਮੁ ਚੀਨਿ ਰਹੈ ਲਿਵ ਲਾਇਆ ॥ ਆਦਿ ਅਪਾਰੁ ਅਪਰੰਪਰੁ ਹੀਰਾ ॥ ਲਾਲਿ ਰਤਾ ਮੇਰਾ ਮਨੁ ਧੀਰਾ ॥੩॥ ਕਥਨੀ ਕਹਹਿ ਕਹਹਿ ਸੇ ਮੂਏ ॥ ਸੋ ਪ੍ਰਭੁ ਦੂਰਿ ਨਾਹੀ ਪ੍ਰਭੁ ਤੂੰ ਹੈ ॥ ਸਭੁ ਜਗੁ ਦੇਖਿਆ ਮਾਇਆ ਛਾਇਆ ॥ ਨਾਨਕ ਗੁਰਮਤਿ ਨਾਮੁ ਧਿਆਇਆ ॥੪॥੧੭॥
Scroll