ਆਸਾ ਮਹਲਾ ੧ ਤਿਤੁਕਾ ॥ ਕੋਈ ਭੀਖਕੁ ਭੀਖਿਆ ਖਾਇ ॥ ਕੋਈ ਰਾਜਾ ਰਹਿਆ ਸਮਾਇ ॥ ਕਿਸ ਹੀ ਮਾਨੁ ਕਿਸੈ ਅਪਮਾਨੁ ॥ ਢਾਹਿ ਉਸਾਰੇ ਧਰੇ ਧਿਆਨੁ ॥ ਤੁਝ ਤੇ ਵਡਾ ਨਾਹੀ ਕੋਇ ॥ ਕਿਸੁ ਵੇਖਾਲੀ ਚੰਗਾ ਹੋਇ ॥੧॥ ਮੈ ਤਾਂ ਨਾਮੁ ਤੇਰਾ ਆਧਾਰੁ ॥ ਤੂੰ ਦਾਤਾ ਕਰਣਹਾਰੁ ਕਰਤਾਰੁ ॥੧॥ ਰਹਾਉ ॥ ਵਾਟ ਨ ਪਾਵਉ ਵੀਗਾ ਜਾਉ ॥ ਦਰਗਹ ਬੈਸਣ ਨਾਹੀ ਥਾਉ ॥ ਮਨ ਕਾ ਅੰਧੁਲਾ ਮਾਇਆ ਕਾ ਬੰਧੁ ॥ ਖੀਨ ਖਰਾਬੁ ਹੋਵੈ ਨਿਤ ਕੰਧੁ ॥ ਖਾਣ ਜੀਵਣ ਕੀ ਬਹੁਤੀ ਆਸ ॥ ਲੇਖੈ ਤੇਰੈ ਸਾਸ ਗਿਰਾਸ ॥੨॥ ਅਹਿਨਿਸਿ ਅੰਧੁਲੇ ਦੀਪਕੁ ਦੇਇ ॥ ਭਉਜਲ ਡੂਬਤ ਚਿੰਤ ਕਰੇਇ ॥ ਕਹਹਿ ਸੁਣਹਿ ਜੋ ਮਾਨਹਿ ਨਾਉ ॥ ਹਉ ਬਲਿਹਾਰੈ ਤਾ ਕੈ ਜਾਉ ॥ ਨਾਨਕੁ ਏਕ ਕਹੈ ਅਰਦਾਸਿ ॥ ਜੀਉ ਪਿੰਡੁ ਸਭੁ ਤੇਰੈ ਪਾਸਿ ॥੩॥ ਜਾਂ ਤੂੰ ਦੇਹਿ ਜਪੀ ਤੇਰਾ ਨਾਉ ॥ ਦਰਗਹ ਬੈਸਣ ਹੋਵੈ ਥਾਉ ॥ ਜਾਂ ਤੁਧੁ ਭਾਵੈ ਤਾ ਦੁਰਮਤਿ ਜਾਇ ॥ ਗਿਆਨ ਰਤਨੁ ਮਨਿ ਵਸੈ ਆਇ ॥ ਨਦਰਿ ਕਰੇ ਤਾ ਸਤਿਗੁਰੁ ਮਿਲੈ ॥ ਪ੍ਰਣਵਤਿ ਨਾਨਕੁ ਭਵਜਲੁ ਤਰੈ ॥੪॥੧੮॥

Leave a Reply

Powered By Indic IME