ਆਸਾ ਮਹਲਾ ੧ ਪੰਚਪਦੇ ॥ ਦੁਧ ਬਿਨੁ ਧੇਨੁ ਪੰਖ ਬਿਨੁ ਪੰਖੀ ਜਲ ਬਿਨੁ ਉਤਭੁਜ ਕਾਮਿ ਨਾਹੀ ॥ ਕਿਆ ਸੁਲਤਾਨੁ ਸਲਾਮ ਵਿਹੂਣਾ ਅੰਧੀ ਕੋਠੀ ਤੇਰਾ ਨਾਮੁ ਨਾਹੀ ॥੧॥ ਕੀ ਵਿਸਰਹਿ ਦੁਖੁ ਬਹੁਤਾ ਲਾਗੈ ॥ ਦੁਖੁ ਲਾਗੈ ਤੂੰ ਵਿਸਰੁ ਨਾਹੀ ॥੧॥ ਰਹਾਉ ॥ ਅਖੀ ਅੰਧੁ ਜੀਭ ਰਸੁ ਨਾਹੀ ਕੰਨੀ ਪਵਣੁ ਨ ਵਾਜੈ ॥ ਚਰਣੀ ਚਲੈ ਪਜੂਤਾ ਆਗੈ ਵਿਣੁ ਸੇਵਾ ਫਲ ਲਾਗੇ ॥੨॥ ਅਖਰ ਬਿਰਖ ਬਾਗ ਭੁਇ ਚੋਖੀ ਸਿੰਚਿਤ ਭਾਉ ਕਰੇਹੀ ॥ ਸਭਨਾ ਫਲੁ ਲਾਗੈ ਨਾਮੁ ਏਕੋ ਬਿਨੁ ਕਰਮਾ ਕੈਸੇ ਲੇਹੀ ॥੩॥ ਜੇਤੇ ਜੀਅ ਤੇਤੇ ਸਭਿ ਤੇਰੇ ਵਿਣੁ ਸੇਵਾ ਫਲੁ ਕਿਸੈ ਨਾਹੀ ॥ ਦੁਖੁ ਸੁਖੁ ਭਾਣਾ ਤੇਰਾ ਹੋਵੈ ਵਿਣੁ ਨਾਵੈ ਜੀਉ ਰਹੈ ਨਾਹੀ ॥੪॥ ਮਤਿ ਵਿਚਿ ਮਰਣੁ ਜੀਵਣੁ ਹੋਰੁ ਕੈਸਾ ਜਾ ਜੀਵਾ ਤਾਂ ਜੁਗਤਿ ਨਾਹੀ ॥ ਕਹੈ ਨਾਨਕੁ ਜੀਵਾਲੇ ਜੀਆ ਜਹ ਭਾਵੈ ਤਹ ਰਾਖੁ ਤੁਹੀ ॥੫॥੧੯॥
Scroll