ਆਸਾ ਮਹਲਾ ੧ ॥ ਕਾਚੀ ਗਾਗਰਿ ਦੇਹ ਦੁਹੇਲੀ ਉਪਜੈ ਬਿਨਸੈ ਦੁਖੁ ਪਾਈ ॥ ਇਹੁ ਜਗੁ ਸਾਗਰੁ ਦੁਤਰੁ ਕਿਉ ਤਰੀਐ ਬਿਨੁ ਹਰਿ ਗੁਰ ਪਾਰਿ ਨ ਪਾਈ ॥੧॥ ਤੁਝ ਬਿਨੁ ਅਵਰੁ ਨ ਕੋਈ ਮੇਰੇ ਪਿਆਰੇ ਤੁਝ ਬਿਨੁ ਅਵਰੁ ਨ ਕੋਇ ਹਰੇ ॥ ਸਰਬੀ ਰੰਗੀ ਰੂਪੀ ਤੂੰਹੈ ਤਿਸੁ ਬਖਸੇ ਜਿਸੁ ਨਦਰਿ ਕਰੇ ॥੧॥ ਰਹਾਉ ॥ ਸਾਸੁ ਬੁਰੀ ਘਰਿ ਵਾਸੁ ਨ ਦੇਵੈ ਪਿਰ ਸਿਉ ਮਿਲਣ ਨ ਦੇਇ ਬੁਰੀ ॥ ਸਖੀ ਸਾਜਨੀ ਕੇ ਹਉ ਚਰਨ ਸਰੇਵਉ ਹਰਿ ਗੁਰ ਕਿਰਪਾ ਤੇ ਨਦਰਿ ਧਰੀ ॥੨॥ ਆਪੁ ਬੀਚਾਰਿ ਮਾਰਿ ਮਨੁ ਦੇਖਿਆ ਤੁਮ ਸਾ ਮੀਤੁ ਨ ਅਵਰੁ ਕੋਈ ॥ ਜਿਉ ਤੂੰ ਰਾਖਹਿ ਤਿਵ ਹੀ ਰਹਣਾ ਦੁਖੁ ਸੁਖੁ ਦੇਵਹਿ ਕਰਹਿ ਸੋਈ ॥੩॥ ਆਸਾ ਮਨਸਾ ਦੋਊ ਬਿਨਾਸਤ ਤ੍ਰਿਹੁ ਗੁਣ ਆਸ ਨਿਰਾਸ ਭਈ ॥ ਤੁਰੀਆਵਸਥਾ ਗੁਰਮੁਖਿ ਪਾਈਐ ਸੰਤ ਸਭਾ ਕੀ ਓਟ ਲਹੀ ॥੪॥ ਗਿਆਨ ਧਿਆਨ ਸਗਲੇ ਸਭਿ ਜਪ ਤਪ ਜਿਸੁ ਹਰਿ ਹਿਰਦੈ ਅਲਖ ਅਭੇਵਾ ॥ ਨਾਨਕ ਰਾਮ ਨਾਮਿ ਮਨੁ ਰਾਤਾ ਗੁਰਮਤਿ ਪਾਏ ਸਹਜ ਸੇਵਾ ॥੫॥੨੨॥

Leave a Reply

Powered By Indic IME