ਆਸਾ ਮਹਲਾ ੧ ॥ ਦੀਵਾ ਮੇਰਾ ਏਕੁ ਨਾਮੁ ਦੁਖੁ ਵਿਚਿ ਪਾਇਆ ਤੇਲੁ ॥ ਉਨਿ ਚਾਨਣਿ ਓਹੁ ਸੋਖਿਆ ਚੂਕਾ ਜਮ ਸਿਉ ਮੇਲੁ ॥੧॥ ਲੋਕਾ ਮਤ ਕੋ ਫਕੜਿ ਪਾਇ ॥ ਲਖ ਮੜਿਆ ਕਰਿ ਏਕਠੇ ਏਕ ਰਤੀ ਲੇ ਭਾਹਿ ॥੧॥ ਰਹਾਉ ॥ ਪਿੰਡੁ ਪਤਲਿ ਮੇਰੀ ਕੇਸਉ ਕਿਰਿਆ ਸਚੁ ਨਾਮੁ ਕਰਤਾਰੁ ॥ ਐਥੈ ਓਥੈ ਆਗੈ ਪਾਛੈ ਏਹੁ ਮੇਰਾ ਆਧਾਰੁ ॥੨॥ ਗੰਗ ਬਨਾਰਸਿ ਸਿਫਤਿ ਤੁਮਾਰੀ ਨਾਵੈ ਆਤਮ ਰਾਉ ॥ ਸਚਾ ਨਾਵਣੁ ਤਾਂ ਥੀਐ ਜਾਂ ਅਹਿਨਿਸਿ ਲਾਗੈ ਭਾਉ ॥੩॥ ਇਕ ਲੋਕੀ ਹੋਰੁ ਛਮਿਛਰੀ ਬ੍ਰਾਹਮਣੁ ਵਟਿ ਪਿੰਡੁ ਖਾਇ ॥ ਨਾਨਕ ਪਿੰਡੁ ਬਖਸੀਸ ਕਾ ਕਬਹੂੰ ਨਿਖੂਟਸਿ ਨਾਹਿ ॥੪॥੨॥੩੨॥

Leave a Reply

Powered By Indic IME