ੴ ਸਤਿਗੁਰ ਪ੍ਰਸਾਦਿ ॥ ਆਸਾ ਘਰੁ ੬ ਮਹਲਾ ੧ ॥ ਮਨੁ ਮੋਤੀ ਜੇ ਗਹਣਾ ਹੋਵੈ ਪਉਣੁ ਹੋਵੈ ਸੂਤ ਧਾਰੀ ॥ ਖਿਮਾ ਸੀਗਾਰੁ ਕਾਮਣਿ ਤਨਿ ਪਹਿਰੈ ਰਾਵੈ ਲਾਲ ਪਿਆਰੀ ॥੧॥ ਲਾਲ ਬਹੁ ਗੁਣਿ ਕਾਮਣਿ ਮੋਹੀ ॥ ਤੇਰੇ ਗੁਣ ਹੋਹਿ ਨ ਅਵਰੀ ॥੧॥ ਰਹਾਉ ॥ ਹਰਿ ਹਰਿ ਹਾਰੁ ਕੰਠਿ ਲੇ ਪਹਿਰੈ ਦਾਮੋਦਰੁ ਦੰਤੁ ਲੇਈ ॥ ਕਰ ਕਰਿ ਕਰਤਾ ਕੰਗਨ ਪਹਿਰੈ ਇਨ ਬਿਧਿ ਚਿਤੁ ਧਰੇਈ ॥੨॥ ਮਧੁਸੂਦਨੁ ਕਰ ਮੁੰਦਰੀ ਪਹਿਰੈ ਪਰਮੇਸਰੁ ਪਟੁ ਲੇਈ ॥ ਧੀਰਜੁ ਧੜੀ ਬੰਧਾਵੈ ਕਾਮਣਿ ਸ੍ਰੀਰੰਗੁ ਸੁਰਮਾ ਦੇਈ ॥੩॥ ਮਨ ਮੰਦਰਿ ਜੇ ਦੀਪਕੁ ਜਾਲੇ ਕਾਇਆ ਸੇਜ ਕਰੇਈ ॥ ਗਿਆਨ ਰਾਉ ਜਬ ਸੇਜੈ ਆਵੈ ਤ ਨਾਨਕ ਭੋਗੁ ਕਰੇਈ ॥੪॥੧॥੩੫॥
Scroll