ਆਸਾ ਮਹਲਾ ੧ ॥ ਕੀਤਾ ਹੋਵੈ ਕਰੇ ਕਰਾਇਆ ਤਿਸੁ ਕਿਆ ਕਹੀਐ ਭਾਈ ॥ ਜੋ ਕਿਛੁ ਕਰਣਾ ਸੋ ਕਰਿ ਰਹਿਆ ਕੀਤੇ ਕਿਆ ਚਤੁਰਾਈ ॥੧॥ ਤੇਰਾ ਹੁਕਮੁ ਭਲਾ ਤੁਧੁ ਭਾਵੈ ॥ ਨਾਨਕ ਤਾ ਕਉ ਮਿਲੈ ਵਡਾਈ ਸਾਚੇ ਨਾਮਿ ਸਮਾਵੈ ॥੧॥ ਰਹਾਉ ॥ ਕਿਰਤੁ ਪਇਆ ਪਰਵਾਣਾ ਲਿਖਿਆ ਬਾਹੁੜਿ ਹੁਕਮੁ ਨ ਹੋਈ ॥ ਜੈਸਾ ਲਿਖਿਆ ਤੈਸਾ ਪੜਿਆ ਮੇਟਿ ਨ ਸਕੈ ਕੋਈ ॥੨॥ ਜੇ ਕੋ ਦਰਗਹ ਬਹੁਤਾ ਬੋਲੈ ਨਾਉ ਪਵੈ ਬਾਜਾਰੀ ॥ ਸਤਰੰਜ ਬਾਜੀ ਪਕੈ ਨਾਹੀ ਕਚੀ ਆਵੈ ਸਾਰੀ ॥੩॥ ਨਾ ਕੋ ਪੜਿਆ ਪੰਡਿਤੁ ਬੀਨਾ ਨਾ ਕੋ ਮੂਰਖੁ ਮੰਦਾ ॥ ਬੰਦੀ ਅੰਦਰਿ ਸਿਫਤਿ ਕਰਾਏ ਤਾ ਕਉ ਕਹੀਐ ਬੰਦਾ ॥੪॥੨॥੩੬॥
Scroll