ਆਸਾ ਮਹਲਾ ੧ ॥ ਗੁਰ ਕਾ ਸਬਦੁ ਮਨੈ ਮਹਿ ਮੁੰਦ੍ਰਾ ਖਿੰਥਾ ਖਿਮਾ ਹਢਾਵਉ ॥ ਜੋ ਕਿਛੁ ਕਰੈ ਭਲਾ ਕਰਿ ਮਾਨਉ ਸਹਜ ਜੋਗ ਨਿਧਿ ਪਾਵਉ ॥੧॥ ਬਾਬਾ ਜੁਗਤਾ ਜੀਉ ਜੁਗਹ ਜੁਗ ਜੋਗੀ ਪਰਮ ਤੰਤ ਮਹਿ ਜੋਗੰ ॥ ਅੰਮ੍ਰਿਤੁ ਨਾਮੁ ਨਿਰੰਜਨ ਪਾਇਆ ਗਿਆਨ ਕਾਇਆ ਰਸ ਭੋਗੰ ॥੧॥ ਰਹਾਉ ॥ ਸਿਵ ਨਗਰੀ ਮਹਿ ਆਸਣਿ ਬੈਸਉ ਕਲਪ ਤਿਆਗੀ ਬਾਦੰ ॥ ਸਿੰਙੀ ਸਬਦੁ ਸਦਾ ਧੁਨਿ ਸੋਹੈ ਅਹਿਨਿਸਿ ਪੂਰੈ ਨਾਦੰ ॥੨॥ ਪਤੁ ਵੀਚਾਰੁ ਗਿਆਨ ਮਤਿ ਡੰਡਾ ਵਰਤਮਾਨ ਬਿਭੂਤੰ ॥ ਹਰਿ ਕੀਰਤਿ ਰਹਰਾਸਿ ਹਮਾਰੀ ਗੁਰਮੁਖਿ ਪੰਥੁ ਅਤੀਤੰ ॥੩॥ ਸਗਲੀ ਜੋਤਿ ਹਮਾਰੀ ਸੰਮਿਆ ਨਾਨਾ ਵਰਨ ਅਨੇਕੰ ॥ ਕਹੁ ਨਾਨਕ ਸੁਣਿ ਭਰਥਰਿ ਜੋਗੀ ਪਾਰਬ੍ਰਹਮ ਲਿਵ ਏਕੰ ॥੪॥੩॥੩੭॥

Leave a Reply

Powered By Indic IME