ਆਸਾ ਮਹਲਾ ੧ ॥ ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥ ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥ ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ ਕਰਤਾ ਤੂੰ ਸਭਨਾ ਕਾ ਸੋਈ ॥ ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥੧॥ ਰਹਾਉ ॥ ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥ ਰਤਨ ਵਿਗਾੜਿ ਵਿਗੋਏ ਕੁਤੀ ਮੁਇਆ ਸਾਰ ਨ ਕਾਈ ॥ ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥੨॥ ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥ ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥ ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥੩॥੫॥੩੯॥

One thought on “ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ”       Go To Your Profile

  1. ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
    ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥੧॥ (360)

    ਆਪੈ ਦੋਸੁ ਨ ਦੇਈ
    ਹਿਂਦੁਸਤਾਨ ਆਪਣੇ ਆਪ ਨੂੰ ਦੋਸ਼ ਨਹੀਂ ਦਿੰਦਾ।
    ਕਰਤਾ ਜਮੁ ਕਰਿ ਮੁਗਲੁ ਚੜਾਇਆ ॥
    ਕਹਿਂਦਾ ਹੈ ਕਿ ਕਰਤੇ ਨੇ ਮੁਗਲਾਂ ਨੂੰ ਹਿਂਦੁਸਤਾਨ ਤੇ ਚਾੜਿਆ ਹੈ।
    ਕਮਜੋਰੀਆਂ ਆਪਣੀਆਂ ਤੇ ਦੋਸ਼ ਰੱਬ ਨੂੰ।

Leave a Reply

Powered By Indic IME