ਆਸਾ ਮਹਲਾ ੩ ॥ ਸਬਦਿ ਮੁਆ ਵਿਚਹੁ ਆਪੁ ਗਵਾਇ ॥ ਸਤਿਗੁਰੁ ਸੇਵੇ ਤਿਲੁ ਨ ਤਮਾਇ ॥ ਨਿਰਭਉ ਦਾਤਾ ਸਦਾ ਮਨਿ ਹੋਇ ॥ ਸਚੀ ਬਾਣੀ ਪਾਏ ਭਾਗਿ ਕੋਇ ॥੧॥ ਗੁਣ ਸੰਗ੍ਰਹੁ ਵਿਚਹੁ ਅਉਗੁਣ ਜਾਹਿ ॥ ਪੂਰੇ ਗੁਰ ਕੈ ਸਬਦਿ ਸਮਾਹਿ ॥੧॥ ਰਹਾਉ ॥ ਗੁਣਾ ਕਾ ਗਾਹਕੁ ਹੋਵੈ ਸੋ ਗੁਣ ਜਾਣੈ ॥ ਅੰਮ੍ਰਿਤ ਸਬਦਿ ਨਾਮੁ ਵਖਾਣੈ ॥ ਸਾਚੀ ਬਾਣੀ ਸੂਚਾ ਹੋਇ ॥ ਗੁਣ ਤੇ ਨਾਮੁ ਪਰਾਪਤਿ ਹੋਇ ॥੨॥ ਗੁਣ ਅਮੋਲਕ ਪਾਏ ਨ ਜਾਹਿ ॥ ਮਨਿ ਨਿਰਮਲ ਸਾਚੈ ਸਬਦਿ ਸਮਾਹਿ ॥ ਸੇ ਵਡਭਾਗੀ ਜਿਨ੍ਹ੍ਹ ਨਾਮੁ ਧਿਆਇਆ ॥ ਸਦਾ ਗੁਣਦਾਤਾ ਮੰਨਿ ਵਸਾਇਆ ॥੩॥ ਜੋ ਗੁਣ ਸੰਗ੍ਰਹੈ ਤਿਨ੍ਹ੍ਹ ਬਲਿਹਾਰੈ ਜਾਉ ॥ ਦਰਿ ਸਾਚੈ ਸਾਚੇ ਗੁਣ ਗਾਉ ॥ ਆਪੇ ਦੇਵੈ ਸਹਜਿ ਸੁਭਾਇ ॥ ਨਾਨਕ ਕੀਮਤਿ ਕਹਣੁ ਨ ਜਾਇ ॥੪॥੨॥੪੧॥
Scroll