ਤੀਰਥੁ ਤਪੁ ਦਇਆ ਦਤੁ ਦਾਨੁ ॥ ਜੇ ਕੋ ਪਾਵੈ ਤਿਲ ਕਾ ਮਾਨੁ ॥ਸੁਣਿਆ ਮੰਨਿਆ ਮਨਿ ਕੀਤਾ ਭਾਉ ॥ ਅੰਤਰਗਤਿ ਤੀਰਥਿ ਮਲਿ ਨਾਉ ॥ਸਭਿ ਗੁਣ ਤੇਰੇ ਮੈ ਨਾਹੀ ਕੋਇ ॥ ਵਿਣੁ ਗੁਣ ਕੀਤੇ ਭਗਤਿ ਨ ਹੋਇ ॥ ਸੁਅਸਤਿ ਆਥਿ ਬਾਣੀ ਬਰਮਾਉ ॥ ਸਤਿ ਸੁਹਾਣੁ ਸਦਾ ਮਨਿ ਚਾਉ ॥ਕਵਣੁ ਸੁ ਵੇਲਾ ਵਖਤੁ ਕਵਣੁ ਕਵਣ ਥਿਤਿ ਕਵਣੁ ਵਾਰੁ ॥ ਕਵਣਿ ਸਿ ਰੁਤੀ ਮਾਹੁ ਕਵਣੁ ਜਿਤੁ ਹੋਆ ਆਕਾਰੁ ॥ਵੇਲ ਨ ਪਾਈਆ ਪੰਡਤੀ ਜਿ ਹੋਵੈ ਲੇਖੁ ਪੁਰਾਣੁ ॥ ਵਖਤੁ ਨ ਪਾਇਓ ਕਾਦੀਆ ਜਿ ਲਿਖਨਿ ਲੇਖੁ ਕੁਰਾਣੁ ॥ਥਿਤਿ ਵਾਰੁ ਨਾ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ ॥ ਜਾ ਕਰਤਾ ਸਿਰਠੀ ਕਉ ਸਾਜੇ ਆਪੇ ਜਾਣੈ ਸੋਈ ॥ਕਿਵ ਕਰਿ ਆਖਾ ਕਿਵ ਸਾਲਾਹੀ ਕਿਉ ਵਰਨੀ ਕਿਵ ਜਾਣਾ ॥ ਨਾਨਕ ਆਖਣਿ ਸਭੁ ਕੋ ਆਖੈ ਇਕ ਦੂ ਇਕੁ ਸਿਆਣਾ ॥ ਵਡਾ ਸਾਹਿਬੁ ਵਡੀ ਨਾਈ ਕੀਤਾ ਜਾ ਕਾ ਹੋਵੈ ॥ ਨਾਨਕ ਜੇ ਕੋ ਆਪੌ ਜਾਣੈ ਅਗੈ ਗਇਆ ਨ ਸੋਹੈ ॥੨੧॥

Leave a Reply

Powered By Indic IME