ਆਸਾ ਮਹਲਾ ੩ ॥ ਸਤਿਗੁਰ ਵਿਚਿ ਵਡੀ ਵਡਿਆਈ ॥ ਚਿਰੀ ਵਿਛੁੰਨੇ ਮੇਲਿ ਮਿਲਾਈ ॥ ਆਪੇ ਮੇਲੇ ਮੇਲਿ ਮਿਲਾਏ ॥ ਆਪਣੀ ਕੀਮਤਿ ਆਪੇ ਪਾਏ ॥੧॥ ਹਰਿ ਕੀ ਕੀਮਤਿ ਕਿਨ ਬਿਧਿ ਹੋਇ ॥ ਹਰਿ ਅਪਰੰਪਰੁ ਅਗਮ ਅਗੋਚਰੁ ਗੁਰ ਕੈ ਸਬਦਿ ਮਿਲੈ ਜਨੁ ਕੋਇ ॥੧॥ ਰਹਾਉ ॥ ਗੁਰਮੁਖਿ ਕੀਮਤਿ ਜਾਣੈ ਕੋਇ ॥ ਵਿਰਲੇ ਕਰਮਿ ਪਰਾਪਤਿ ਹੋਇ ॥ ਊਚੀ ਬਾਣੀ ਊਚਾ ਹੋਇ ॥ ਗੁਰਮੁਖਿ ਸਬਦਿ ਵਖਾਣੈ ਕੋਇ ॥੨॥ ਵਿਣੁ ਨਾਵੈ ਦੁਖੁ ਦਰਦੁ ਸਰੀਰਿ ॥ ਸਤਿਗੁਰੁ ਭੇਟੇ ਤਾ ਉਤਰੈ ਪੀਰ ॥ ਬਿਨੁ ਗੁਰ ਭੇਟੇ ਦੁਖੁ ਕਮਾਇ ॥ ਮਨਮੁਖਿ ਬਹੁਤੀ ਮਿਲੈ ਸਜਾਇ ॥੩॥ ਹਰਿ ਕਾ ਨਾਮੁ ਮੀਠਾ ਅਤਿ ਰਸੁ ਹੋਇ ॥ ਪੀਵਤ ਰਹੈ ਪੀਆਏ ਸੋਇ ॥ ਗੁਰ ਕਿਰਪਾ ਤੇ ਹਰਿ ਰਸੁ ਪਾਏ ॥ ਨਾਨਕ ਨਾਮਿ ਰਤੇ ਗਤਿ ਪਾਏ ॥੪॥੩॥੪੨॥

Leave a Reply

Powered By Indic IME