ਆਸਾ ਮਹਲਾ ੩ ॥ ਮੇਰਾ ਪ੍ਰਭੁ ਸਾਚਾ ਗਹਿਰ ਗੰਭੀਰ ॥ ਸੇਵਤ ਹੀ ਸੁਖੁ ਸਾਂਤਿ ਸਰੀਰ ॥ ਸਬਦਿ ਤਰੇ ਜਨ ਸਹਜਿ ਸੁਭਾਇ ॥ ਤਿਨ ਕੈ ਹਮ ਸਦ ਲਾਗਹ ਪਾਇ ॥੧॥ ਜੋ ਮਨਿ ਰਾਤੇ ਹਰਿ ਰੰਗੁ ਲਾਇ ॥ ਤਿਨ ਕਾ ਜਨਮ ਮਰਣ ਦੁਖੁ ਲਾਥਾ ਤੇ ਹਰਿ ਦਰਗਹ ਮਿਲੇ ਸੁਭਾਇ ॥੧॥ ਰਹਾਉ ॥ ਸਬਦੁ ਚਾਖੈ ਸਾਚਾ ਸਾਦੁ ਪਾਏ ॥ ਹਰਿ ਕਾ ਨਾਮੁ ਮੰਨਿ ਵਸਾਏ ॥ ਹਰਿ ਪ੍ਰਭੁ ਸਦਾ ਰਹਿਆ ਭਰਪੂਰਿ ॥ ਆਪੇ ਨੇੜੈ ਆਪੇ ਦੂਰਿ ॥੨॥ ਆਖਣਿ ਆਖੈ ਬਕੈ ਸਭੁ ਕੋਇ ॥ ਆਪੇ ਬਖਸਿ ਮਿਲਾਏ ਸੋਇ ॥ ਕਹਣੈ ਕਥਨਿ ਨ ਪਾਇਆ ਜਾਇ ॥ ਗੁਰ ਪਰਸਾਦਿ ਵਸੈ ਮਨਿ ਆਇ ॥੩॥ ਗੁਰਮੁਖਿ ਵਿਚਹੁ ਆਪੁ ਗਵਾਇ ॥ ਹਰਿ ਰੰਗਿ ਰਾਤੇ ਮੋਹੁ ਚੁਕਾਇ ॥ ਅਤਿ ਨਿਰਮਲੁ ਗੁਰ ਸਬਦ ਵੀਚਾਰ ॥ ਨਾਨਕ ਨਾਮਿ ਸਵਾਰਣਹਾਰ ॥੪॥੪॥੪੩॥
Scroll