ਆਸਾ ਮਹਲਾ ੩ ॥ ਮਨਮੁਖ ਮਰਹਿ ਮਰਿ ਮਰਣੁ ਵਿਗਾੜਹਿ ॥ ਦੂਜੈ ਭਾਇ ਆਤਮ ਸੰਘਾਰਹਿ ॥ ਮੇਰਾ ਮੇਰਾ ਕਰਿ ਕਰਿ ਵਿਗੂਤਾ ॥ ਆਤਮੁ ਨ ਚੀਨ੍ਹ੍ਹੈ ਭਰਮੈ ਵਿਚਿ ਸੂਤਾ ॥੧॥ ਮਰੁ ਮੁਇਆ ਸਬਦੇ ਮਰਿ ਜਾਇ ॥ ਉਸਤਤਿ ਨਿੰਦਾ ਗੁਰਿ ਸਮ ਜਾਣਾਈ ਇਸੁ ਜੁਗ ਮਹਿ ਲਾਹਾ ਹਰਿ ਜਪਿ ਲੈ ਜਾਇ ॥੧॥ ਰਹਾਉ ॥ ਨਾਮ ਵਿਹੂਣ ਗਰਭ ਗਲਿ ਜਾਇ ॥ ਬਿਰਥਾ ਜਨਮੁ ਦੂਜੈ ਲੋਭਾਇ ॥ ਨਾਮ ਬਿਹੂਣੀ ਦੁਖਿ ਜਲੈ ਸਬਾਈ ॥ ਸਤਿਗੁਰਿ ਪੂਰੈ ਬੂਝ ਬੁਝਾਈ ॥੨॥ ਮਨੁ ਚੰਚਲੁ ਬਹੁ ਚੋਟਾ ਖਾਇ ॥ ਏਥਹੁ ਛੁੜਕਿਆ ਠਉਰ ਨ ਪਾਇ ॥ ਗਰਭ ਜੋਨਿ ਵਿਸਟਾ ਕਾ ਵਾਸੁ ॥ ਤਿਤੁ ਘਰਿ ਮਨਮੁਖੁ ਕਰੇ ਨਿਵਾਸੁ ॥੩॥ ਅਪੁਨੇ ਸਤਿਗੁਰ ਕਉ ਸਦਾ ਬਲਿ ਜਾਈ ॥ ਗੁਰਮੁਖਿ ਜੋਤੀ ਜੋਤਿ ਮਿਲਾਈ ॥ ਨਿਰਮਲ ਬਾਣੀ ਨਿਜ ਘਰਿ ਵਾਸਾ ॥ ਨਾਨਕ ਹਉਮੈ ਮਾਰੇ ਸਦਾ ਉਦਾਸਾ ॥੪॥੬॥੪੫॥

Leave a Reply

Powered By Indic IME