ਆਸਾ ਮਹਲਾ ੩ ਪੰਚਪਦੇ ॥ ਸਬਦਿ ਮਰੈ ਤਿਸੁ ਸਦਾ ਅਨੰਦ ॥ ਸਤਿਗੁਰ ਭੇਟੇ ਗੁਰ ਗੋਬਿੰਦ ॥ ਨਾ ਫਿਰਿ ਮਰੈ ਨ ਆਵੈ ਜਾਇ ॥ ਪੂਰੇ ਗੁਰ ਤੇ ਸਾਚਿ ਸਮਾਇ ॥੧॥ ਜਿਨ੍ਹ੍ਹ ਕਉ ਨਾਮੁ ਲਿਖਿਆ ਧੁਰਿ ਲੇਖੁ ॥ ਤੇ ਅਨਦਿਨੁ ਨਾਮੁ ਸਦਾ ਧਿਆਵਹਿ ਗੁਰ ਪੂਰੇ ਤੇ ਭਗਤਿ ਵਿਸੇਖੁ ॥੧॥ ਰਹਾਉ ॥ ਜਿਨ੍ਹ੍ਹ ਕਉ ਹਰਿ ਪ੍ਰਭੁ ਲਏ ਮਿਲਾਇ ॥ ਤਿਨ੍ਹ੍ਹ ਕੀ ਗਹਣ ਗਤਿ ਕਹੀ ਨ ਜਾਇ ॥ ਪੂਰੈ ਸਤਿਗੁਰ ਦਿਤੀ ਵਡਿਆਈ ॥ ਊਤਮ ਪਦਵੀ ਹਰਿ ਨਾਮਿ ਸਮਾਈ ॥੨॥ ਜੋ ਕਿਛੁ ਕਰੇ ਸੁ ਆਪੇ ਆਪਿ ॥ ਏਕ ਘੜੀ ਮਹਿ ਥਾਪਿ ਉਥਾਪਿ ॥ ਕਹਿ ਕਹਿ ਕਹਣਾ ਆਖਿ ਸੁਣਾਏ ॥ ਜੇ ਸਉ ਘਾਲੇ ਥਾਇ ਨ ਪਾਏ ॥੩॥ ਜਿਨ੍ਹ੍ਹ ਕੈ ਪੋਤੈ ਪੁੰਨੁ ਤਿਨ੍ਹ੍ਹਾ ਗੁਰੂ ਮਿਲਾਏ ॥ ਸਚੁ ਬਾਣੀ ਗੁਰੁ ਸਬਦੁ ਸੁਣਾਏ ॥ ਜਹਾਂ ਸਬਦੁ ਵਸੈ ਤਹਾਂ ਦੁਖੁ ਜਾਏ ॥ ਗਿਆਨਿ ਰਤਨਿ ਸਾਚੈ ਸਹਜਿ ਸਮਾਏ ॥੪॥ ਨਾਵੈ ਜੇਵਡੁ ਹੋਰੁ ਧਨੁ ਨਾਹੀ ਕੋਇ ॥ ਜਿਸ ਨੋ ਬਖਸੇ ਸਾਚਾ ਸੋਇ ॥ ਪੂਰੈ ਸਬਦਿ ਮੰਨਿ ਵਸਾਏ ॥ ਨਾਨਕ ਨਾਮਿ ਰਤੇ ਸੁਖੁ ਪਾਏ ॥੫॥੧੧॥੫੦॥

Leave a Reply

Powered By Indic IME