ਆਸਾ ਮਹਲਾ ੪ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਤੂੰ ਕਰਤਾ ਸਚਿਆਰੁ ਮੈਡਾ ਸਾਂਈ ॥ ਜੋ ਤਉ ਭਾਵੈ ਸੋਈ ਥੀਸੀ ਜੋ ਤੂੰ ਦੇਹਿ ਸੋਈ ਹਉ ਪਾਈ ॥੧॥ ਰਹਾਉ ॥ ਸਭ ਤੇਰੀ ਤੂੰ ਸਭਨੀ ਧਿਆਇਆ ॥ ਜਿਸ ਨੋ ਕ੍ਰਿਪਾ ਕਰਹਿ ਤਿਨਿ ਨਾਮ ਰਤਨੁ ਪਾਇਆ ॥ ਗੁਰਮੁਖਿ ਲਾਧਾ ਮਨਮੁਖਿ ਗਵਾਇਆ ॥ ਤੁਧੁ ਆਪਿ ਵਿਛੋੜਿਆ ਆਪਿ ਮਿਲਾਇਆ ॥੧॥ ਤੂੰ ਦਰੀਆਉ ਸਭ ਤੁਝ ਹੀ ਮਾਹਿ ॥ ਤੁਝ ਬਿਨੁ ਦੂਜਾ ਕੋਈ ਨਾਹਿ ॥ ਜੀਅ ਜੰਤ ਸਭਿ ਤੇਰਾ ਖੇਲੁ ॥ ਵਿਜੋਗਿ ਮਿਲਿ ਵਿਛੁੜਿਆ ਸੰਜੋਗੀ ਮੇਲੁ ॥੨॥ ਜਿਸ ਨੋ ਤੂ ਜਾਣਾਇਹਿ ਸੋਈ ਜਨੁ ਜਾਣੈ ॥ ਹਰਿ ਗੁਣ ਸਦ ਹੀ ਆਖਿ ਵਖਾਣੈ ॥ ਜਿਨਿ ਹਰਿ ਸੇਵਿਆ ਤਿਨਿ ਸੁਖੁ ਪਾਇਆ ॥ ਸਹਜੇ ਹੀ ਹਰਿ ਨਾਮਿ ਸਮਾਇਆ ॥੩॥ ਤੂ ਆਪੇ ਕਰਤਾ ਤੇਰਾ ਕੀਆ ਸਭੁ ਹੋਇ ॥ ਤੁਧੁ ਬਿਨੁ ਦੂਜਾ ਅਵਰੁ ਨ ਕੋਇ ॥ ਤੂ ਕਰਿ ਕਰਿ ਵੇਖਹਿ ਜਾਣਹਿ ਸੋਇ ॥ ਜਨ ਨਾਨਕ ਗੁਰਮੁਖਿ ਪਰਗਟੁ ਹੋਇ ॥੪॥੧॥੫੩॥
Scroll