ਆਸਾ ਮਹਲਾ ੪ ॥ ਹਿਰਦੈ ਸੁਣਿ ਸੁਣਿ ਮਨਿ ਅੰਮ੍ਰਿਤੁ ਭਾਇਆ ॥ ਗੁਰਬਾਣੀ ਹਰਿ ਅਲਖੁ ਲਖਾਇਆ ॥੧॥ ਗੁਰਮੁਖਿ ਨਾਮੁ ਸੁਨਹੁ ਮੇਰੀ ਭੈਨਾ ॥ ਏਕੋ ਰਵਿ ਰਹਿਆ ਘਟ ਅੰਤਰਿ ਮੁਖਿ ਬੋਲਹੁ ਗੁਰ ਅੰਮ੍ਰਿਤ ਬੈਨਾ ॥੧॥ ਰਹਾਉ ॥ ਮੈ ਮਨਿ ਤਨਿ ਪ੍ਰੇਮੁ ਮਹਾ ਬੈਰਾਗੁ ॥ ਸਤਿਗੁਰੁ ਪੁਰਖੁ ਪਾਇਆ ਵਡਭਾਗੁ ॥੨॥ ਦੂਜੈ ਭਾਇ ਭਵਹਿ ਬਿਖੁ ਮਾਇਆ ॥ ਭਾਗਹੀਨ ਨਹੀ ਸਤਿਗੁਰੁ ਪਾਇਆ ॥੩॥ ਅੰਮ੍ਰਿਤੁ ਹਰਿ ਰਸੁ ਹਰਿ ਆਪਿ ਪੀਆਇਆ ॥ ਗੁਰਿ ਪੂਰੈ ਨਾਨਕ ਹਰਿ ਪਾਇਆ ॥੪॥੩॥੫੫॥
Scroll