ਆਸਾ ਮਹਲਾ ੪ ॥ ਮੇਰੈ ਮਨਿ ਤਨਿ ਪ੍ਰੇਮੁ ਨਾਮੁ ਆਧਾਰੁ ॥ ਨਾਮੁ ਜਪੀ ਨਾਮੋ ਸੁਖ ਸਾਰੁ ॥੧॥ ਨਾਮੁ ਜਪਹੁ ਮੇਰੇ ਸਾਜਨ ਸੈਨਾ ॥ ਨਾਮ ਬਿਨਾ ਮੈ ਅਵਰੁ ਨ ਕੋਈ ਵਡੈ ਭਾਗਿ ਗੁਰਮੁਖਿ ਹਰਿ ਲੈਨਾ ॥੧॥ ਰਹਾਉ ॥ ਨਾਮ ਬਿਨਾ ਨਹੀ ਜੀਵਿਆ ਜਾਇ ॥ ਵਡੈ ਭਾਗਿ ਗੁਰਮੁਖਿ ਹਰਿ ਪਾਇ ॥੨॥ ਨਾਮਹੀਨ ਕਾਲਖ ਮੁਖਿ ਮਾਇਆ ॥ ਨਾਮ ਬਿਨਾ ਧ੍ਰਿਗੁ ਧ੍ਰਿਗੁ ਜੀਵਾਇਆ ॥੩॥ ਵਡਾ ਵਡਾ ਹਰਿ ਭਾਗ ਕਰਿ ਪਾਇਆ ॥ ਨਾਨਕ ਗੁਰਮੁਖਿ ਨਾਮੁ ਦਿਵਾਇਆ ॥੪॥੪॥੫੬॥
Scroll