ਆਸਾ ਮਹਲਾ ੪ ॥ ਕਬ ਕੋ ਭਾਲੈ ਘੁੰਘਰੂ ਤਾਲਾ ਕਬ ਕੋ ਬਜਾਵੈ ਰਬਾਬੁ ॥ ਆਵਤ ਜਾਤ ਬਾਰ ਖਿਨੁ ਲਾਗੈ ਹਉ ਤਬ ਲਗੁ ਸਮਾਰਉ ਨਾਮੁ ॥੧॥ ਮੇਰੈ ਮਨਿ ਐਸੀ ਭਗਤਿ ਬਨਿ ਆਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਜਲ ਬਿਨੁ ਮੀਨੁ ਮਰਿ ਜਾਈ ॥੧॥ ਰਹਾਉ ॥ ਕਬ ਕੋਊ ਮੇਲੈ ਪੰਚ ਸਤ ਗਾਇਣ ਕਬ ਕੋ ਰਾਗ ਧੁਨਿ ਉਠਾਵੈ ॥ ਮੇਲਤ ਚੁਨਤ ਖਿਨੁ ਪਲੁ ਚਸਾ ਲਾਗੈ ਤਬ ਲਗੁ ਮੇਰਾ ਮਨੁ ਰਾਮ ਗੁਨ ਗਾਵੈ ॥੨॥ ਕਬ ਕੋ ਨਾਚੈ ਪਾਵ ਪਸਾਰੈ ਕਬ ਕੋ ਹਾਥ ਪਸਾਰੈ ॥ ਹਾਥ ਪਾਵ ਪਸਾਰਤ ਬਿਲਮੁ ਤਿਲੁ ਲਾਗੈ ਤਬ ਲਗੁ ਮੇਰਾ ਮਨੁ ਰਾਮ ਸਮ੍ਹ੍ਹਾਰੈ ॥੩॥ ਕਬ ਕੋਊ ਲੋਗਨ ਕਉ ਪਤੀਆਵੈ ਲੋਕਿ ਪਤੀਣੈ ਨਾ ਪਤਿ ਹੋਇ ॥ ਜਨ ਨਾਨਕ ਹਰਿ ਹਿਰਦੈ ਸਦ ਧਿਆਵਹੁ ਤਾ ਜੈ ਜੈ ਕਰੇ ਸਭੁ ਕੋਇ ॥੪॥੧੦॥੬੨॥
Scroll