ਆਸਾ ਮਹਲਾ ੪ ॥ ਸਤਸੰਗਤਿ ਮਿਲੀਐ ਹਰਿ ਸਾਧੂ ਮਿਲਿ ਸੰਗਤਿ ਹਰਿ ਗੁਣ ਗਾਇ ॥ ਗਿਆਨ ਰਤਨੁ ਬਲਿਆ ਘਟਿ ਚਾਨਣੁ ਅਗਿਆਨੁ ਅੰਧੇਰਾ ਜਾਇ ॥੧॥ ਹਰਿ ਜਨ ਨਾਚਹੁ ਹਰਿ ਹਰਿ ਧਿਆਇ ॥ ਐਸੇ ਸੰਤ ਮਿਲਹਿ ਮੇਰੇ ਭਾਈ ਹਮ ਜਨ ਕੇ ਧੋਵਹ ਪਾਇ ॥੧॥ ਰਹਾਉ ॥ ਹਰਿ ਹਰਿ ਨਾਮੁ ਜਪਹੁ ਮਨ ਮੇਰੇ ਅਨਦਿਨੁ ਹਰਿ ਲਿਵ ਲਾਇ ॥ ਜੋ ਇਛਹੁ ਸੋਈ ਫਲੁ ਪਾਵਹੁ ਫਿਰਿ ਭੂਖ ਨ ਲਾਗੈ ਆਇ ॥੨॥ ਆਪੇ ਹਰਿ ਅਪਰੰਪਰੁ ਕਰਤਾ ਹਰਿ ਆਪੇ ਬੋਲਿ ਬੁਲਾਇ ॥ ਸੇਈ ਸੰਤ ਭਲੇ ਤੁਧੁ ਭਾਵਹਿ ਜਿਨ੍ਹ੍ਹ ਕੀ ਪਤਿ ਪਾਵਹਿ ਥਾਇ ॥੩॥ ਨਾਨਕੁ ਆਖਿ ਨ ਰਾਜੈ ਹਰਿ ਗੁਣ ਜਿਉ ਆਖੈ ਤਿਉ ਸੁਖੁ ਪਾਇ ॥ ਭਗਤਿ ਭੰਡਾਰ ਦੀਏ ਹਰਿ ਅਪੁਨੇ ਗੁਣ ਗਾਹਕੁ ਵਣਜਿ ਲੈ ਜਾਇ ॥੪॥੧੧॥੬੩॥
Scroll