ੴ ਸਤਿਗੁਰ ਪ੍ਰਸਾਦਿ ॥ ਰਾਗੁ ਆਸਾ ਘਰੁ ੮ ਕੇ ਕਾਫੀ ਮਹਲਾ ੪ ॥ ਆਇਆ ਮਰਣੁ ਧੁਰਾਹੁ ਹਉਮੈ ਰੋਈਐ ॥ ਗੁਰਮੁਖਿ ਨਾਮੁ ਧਿਆਇ ਅਸਥਿਰੁ ਹੋਈਐ ॥੧॥ ਗੁਰ ਪੂਰੇ ਸਾਬਾਸਿ ਚਲਣੁ ਜਾਣਿਆ ॥ ਲਾਹਾ ਨਾਮੁ ਸੁ ਸਾਰੁ ਸਬਦਿ ਸਮਾਣਿਆ ॥੧॥ ਰਹਾਉ ॥ ਪੂਰਬਿ ਲਿਖੇ ਡੇਹ ਸਿ ਆਏ ਮਾਇਆ ॥ ਚਲਣੁ ਅਜੁ ਕਿ ਕਲ੍ਹ੍ਹਿ ਧੁਰਹੁ ਫੁਰਮਾਇਆ ॥੨॥ ਬਿਰਥਾ ਜਨਮੁ ਤਿਨਾ ਜਿਨ੍ਹ੍ਹੀ ਨਾਮੁ ਵਿਸਾਰਿਆ ॥ ਜੂਐ ਖੇਲਣੁ ਜਗਿ ਕਿ ਇਹੁ ਮਨੁ ਹਾਰਿਆ ॥੩॥ ਜੀਵਣਿ ਮਰਣਿ ਸੁਖੁ ਹੋਇ ਜਿਨ੍ਹ੍ਹਾ ਗੁਰੁ ਪਾਇਆ ॥ ਨਾਨਕ ਸਚੇ ਸਚਿ ਸਚਿ ਸਮਾਇਆ ॥੪॥੧੨॥੬੪॥
Scroll