ਆਸਾ ਮਹਲਾ ੪ ॥ ਜਨਮੁ ਪਦਾਰਥੁ ਪਾਇ ਨਾਮੁ ਧਿਆਇਆ ॥ ਗੁਰ ਪਰਸਾਦੀ ਬੁਝਿ ਸਚਿ ਸਮਾਇਆ ॥੧॥ ਜਿਨ੍ਹ੍ਹ ਧੁਰਿ ਲਿਖਿਆ ਲੇਖੁ ਤਿਨ੍ਹ੍ਹੀ ਨਾਮੁ ਕਮਾਇਆ ॥ ਦਰਿ ਸਚੈ ਸਚਿਆਰ ਮਹਲਿ ਬੁਲਾਇਆ ॥੧॥ ਰਹਾਉ ॥ ਅੰਤਰਿ ਨਾਮੁ ਨਿਧਾਨੁ ਗੁਰਮੁਖਿ ਪਾਈਐ ॥ ਅਨਦਿਨੁ ਨਾਮੁ ਧਿਆਇ ਹਰਿ ਗੁਣ ਗਾਈਐ ॥੨॥ ਅੰਤਰਿ ਵਸਤੁ ਅਨੇਕ ਮਨਮੁਖਿ ਨਹੀ ਪਾਈਐ ॥ ਹਉਮੈ ਗਰਬੈ ਗਰਬੁ ਆਪਿ ਖੁਆਈਐ ॥੩॥ ਨਾਨਕ ਆਪੇ ਆਪਿ ਆਪਿ ਖੁਆਈਐ ॥ ਗੁਰਮਤਿ ਮਨਿ ਪਰਗਾਸੁ ਸਚਾ ਪਾਈਐ ॥੪॥੧੩॥੬੫॥
Scroll