ਰਾਗੁ ਆਸਾਵਰੀ ਘਰੁ ੧੬ ਕੇ ੨ ਮਹਲਾ ੪ ਸੁਧੰਗ ੴ ਸਤਿਗੁਰ ਪ੍ਰਸਾਦਿ ॥ ਹਉ ਅਨਦਿਨੁ ਹਰਿ ਨਾਮੁ ਕੀਰਤਨੁ ਕਰਉ ॥ ਸਤਿਗੁਰਿ ਮੋ ਕਉ ਹਰਿ ਨਾਮੁ ਬਤਾਇਆ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ॥੧॥ ਰਹਾਉ ॥ ਹਮਰੈ ਸ੍ਰਵਣੁ ਸਿਮਰਨੁ ਹਰਿ ਕੀਰਤਨੁ ਹਉ ਹਰਿ ਬਿਨੁ ਰਹਿ ਨ ਸਕਉ ਹਉ ਇਕੁ ਖਿਨੁ ॥ ਜੈਸੇ ਹੰਸੁ ਸਰਵਰ ਬਿਨੁ ਰਹਿ ਨ ਸਕੈ ਤੈਸੇ ਹਰਿ ਜਨੁ ਕਿਉ ਰਹੈ ਹਰਿ ਸੇਵਾ ਬਿਨੁ ॥੧॥ ਕਿਨਹੂੰ ਪ੍ਰੀਤਿ ਲਾਈ ਦੂਜਾ ਭਾਉ ਰਿਦ ਧਾਰਿ ਕਿਨਹੂੰ ਪ੍ਰੀਤਿ ਲਾਈ ਮੋਹ ਅਪਮਾਨ ॥ ਹਰਿ ਜਨ ਪ੍ਰੀਤਿ ਲਾਈ ਹਰਿ ਨਿਰਬਾਣ ਪਦ ਨਾਨਕ ਸਿਮਰਤ ਹਰਿ ਹਰਿ ਭਗਵਾਨ ॥੨॥੧੪॥੬੬॥
Scroll