ਆਸਾਵਰੀ ਮਹਲਾ ੪ ॥ ਮਾਈ ਮੋਰੋ ਪ੍ਰੀਤਮੁ ਰਾਮੁ ਬਤਾਵਹੁ ਰੀ ਮਾਈ ॥ ਹਉ ਹਰਿ ਬਿਨੁ ਖਿਨੁ ਪਲੁ ਰਹਿ ਨ ਸਕਉ ਜੈਸੇ ਕਰਹਲੁ ਬੇਲਿ ਰੀਝਾਈ ॥੧॥ ਰਹਾਉ ॥ ਹਮਰਾ ਮਨੁ ਬੈਰਾਗ ਬਿਰਕਤੁ ਭਇਓ ਹਰਿ ਦਰਸਨ ਮੀਤ ਕੈ ਤਾਈ ॥ ਜੈਸੇ ਅਲਿ ਕਮਲਾ ਬਿਨੁ ਰਹਿ ਨ ਸਕੈ ਤੈਸੇ ਮੋਹਿ ਹਰਿ ਬਿਨੁ ਰਹਨੁ ਨ ਜਾਈ ॥੧॥ ਰਾਖੁ ਸਰਣਿ ਜਗਦੀਸੁਰ ਪਿਆਰੇ ਮੋਹਿ ਸਰਧਾ ਪੂਰਿ ਹਰਿ ਗੁਸਾਈ ॥ ਜਨ ਨਾਨਕ ਕੈ ਮਨਿ ਅਨਦੁ ਹੋਤ ਹੈ ਹਰਿ ਦਰਸਨੁ ਨਿਮਖ ਦਿਖਾਈ ॥੨॥੩੯॥੧੩॥੧੫॥੬੭॥

Leave a Reply

Powered By Indic IME