ਰਾਗੁ ਆਸਾ ਘਰੁ ੨ ਮਹਲਾ ੫ ੴ ਸਤਿਗੁਰ ਪ੍ਰਸਾਦਿ ॥ ਜਿਨਿ ਲਾਈ ਪ੍ਰੀਤਿ ਸੋਈ ਫਿਰਿ ਖਾਇਆ ॥ ਜਿਨਿ ਸੁਖਿ ਬੈਠਾਲੀ ਤਿਸੁ ਭਉ ਬਹੁਤੁ ਦਿਖਾਇਆ ॥ ਭਾਈ ਮੀਤ ਕੁਟੰਬ ਦੇਖਿ ਬਿਬਾਦੇ ॥ ਹਮ ਆਈ ਵਸਗਤਿ ਗੁਰ ਪਰਸਾਦੇ ॥੧॥ ਐਸਾ ਦੇਖਿ ਬਿਮੋਹਿਤ ਹੋਏ ॥ ਸਾਧਿਕ ਸਿਧ ਸੁਰਦੇਵ ਮਨੁਖਾ ਬਿਨੁ ਸਾਧੂ ਸਭਿ ਧ੍ਰੋਹਨਿ ਧ੍ਰੋਹੇ ॥੧॥ ਰਹਾਉ ॥ ਇਕਿ ਫਿਰਹਿ ਉਦਾਸੀ ਤਿਨ੍ਹ੍ਹ ਕਾਮਿ ਵਿਆਪੈ ॥ ਇਕਿ ਸੰਚਹਿ ਗਿਰਹੀ ਤਿਨ੍ਹ੍ਹ ਹੋਇ ਨ ਆਪੈ ॥ ਇਕਿ ਸਤੀ ਕਹਾਵਹਿ ਤਿਨ੍ਹ੍ਹ ਬਹੁਤੁ ਕਲਪਾਵੈ ॥ ਹਮ ਹਰਿ ਰਾਖੇ ਲਗਿ ਸਤਿਗੁਰ ਪਾਵੈ ॥੨॥ ਤਪੁ ਕਰਤੇ ਤਪਸੀ ਭੂਲਾਏ ॥ ਪੰਡਿਤ ਮੋਹੇ ਲੋਭਿ ਸਬਾਏ ॥ ਤ੍ਰੈ ਗੁਣ ਮੋਹੇ ਮੋਹਿਆ ਆਕਾਸੁ ॥ ਹਮ ਸਤਿਗੁਰ ਰਾਖੇ ਦੇ ਕਰਿ ਹਾਥੁ ॥੩॥ ਗਿਆਨੀ ਕੀ ਹੋਇ ਵਰਤੀ ਦਾਸਿ ॥ ਕਰ ਜੋੜੇ ਸੇਵਾ ਕਰੇ ਅਰਦਾਸਿ ॥ ਜੋ ਤੂੰ ਕਹਹਿ ਸੁ ਕਾਰ ਕਮਾਵਾ ॥ ਜਨ ਨਾਨਕ ਗੁਰਮੁਖ ਨੇੜਿ ਨ ਆਵਾ ॥੪॥੧॥
Scroll