ਆਸਾ ਮਹਲਾ ੫ ॥ ਸਸੂ ਤੇ ਪਿਰਿ ਕੀਨੀ ਵਾਖਿ ॥ ਦੇਰ ਜਿਠਾਣੀ ਮੁਈ ਦੂਖਿ ਸੰਤਾਪਿ ॥ ਘਰ ਕੇ ਜਿਠੇਰੇ ਕੀ ਚੂਕੀ ਕਾਣਿ ॥ ਪਿਰਿ ਰਖਿਆ ਕੀਨੀ ਸੁਘੜ ਸੁਜਾਣਿ ॥੧॥ ਸੁਨਹੁ ਲੋਕਾ ਮੈ ਪ੍ਰੇਮ ਰਸੁ ਪਾਇਆ ॥ ਦੁਰਜਨ ਮਾਰੇ ਵੈਰੀ ਸੰਘਾਰੇ ਸਤਿਗੁਰਿ ਮੋ ਕਉ ਹਰਿ ਨਾਮੁ ਦਿਵਾਇਆ ॥੧॥ ਰਹਾਉ ॥ ਪ੍ਰਥਮੇ ਤਿਆਗੀ ਹਉਮੈ ਪ੍ਰੀਤਿ ॥ ਦੁਤੀਆ ਤਿਆਗੀ ਲੋਗਾ ਰੀਤਿ ॥ ਤ੍ਰੈ ਗੁਣ ਤਿਆਗਿ ਦੁਰਜਨ ਮੀਤ ਸਮਾਨੇ ॥ ਤੁਰੀਆ ਗੁਣੁ ਮਿਲਿ ਸਾਧ ਪਛਾਨੇ ॥੨॥ ਸਹਜ ਗੁਫਾ ਮਹਿ ਆਸਣੁ ਬਾਧਿਆ ॥ ਜੋਤਿ ਸਰੂਪ ਅਨਾਹਦੁ ਵਾਜਿਆ ॥ ਮਹਾ ਅਨੰਦੁ ਗੁਰ ਸਬਦੁ ਵੀਚਾਰਿ ॥ ਪ੍ਰਿਅ ਸਿਉ ਰਾਤੀ ਧਨ ਸੋਹਾਗਣਿ ਨਾਰਿ ॥੩॥ ਜਨ ਨਾਨਕੁ ਬੋਲੇ ਬ੍ਰਹਮ ਬੀਚਾਰੁ ॥ ਜੋ ਸੁਣੇ ਕਮਾਵੈ ਸੁ ਉਤਰੈ ਪਾਰਿ ॥ ਜਨਮਿ ਨ ਮਰੈ ਨ ਆਵੈ ਨ ਜਾਇ ॥ ਹਰਿ ਸੇਤੀ ਓਹੁ ਰਹੈ ਸਮਾਇ ॥੪॥੨॥

Leave a Reply

Powered By Indic IME