ਆਸਾ ਮਹਲਾ ੫ ॥ ਮਤਾ ਕਰਉ ਸੋ ਪਕਨਿ ਨ ਦੇਈ ॥ ਸੀਲ ਸੰਜਮ ਕੈ ਨਿਕਟਿ ਖਲੋਈ ॥ ਵੇਸ ਕਰੇ ਬਹੁ ਰੂਪ ਦਿਖਾਵੈ ॥ ਗ੍ਰਿਹਿ ਬਸਨਿ ਨ ਦੇਈ ਵਖਿ ਵਖਿ ਭਰਮਾਵੈ ॥੧॥ ਘਰ ਕੀ ਨਾਇਕਿ ਘਰ ਵਾਸੁ ਨ ਦੇਵੈ ॥ ਜਤਨ ਕਰਉ ਉਰਝਾਇ ਪਰੇਵੈ ॥੧॥ ਰਹਾਉ ॥ ਧੁਰ ਕੀ ਭੇਜੀ ਆਈ ਆਮਰਿ ॥ ਨਉ ਖੰਡ ਜੀਤੇ ਸਭਿ ਥਾਨ ਥਨੰਤਰ ॥ ਤਟਿ ਤੀਰਥਿ ਨ ਛੋਡੈ ਜੋਗ ਸੰਨਿਆਸ ॥ ਪੜਿ ਥਾਕੇ ਸਿੰਮ੍ਰਿਤਿ ਬੇਦ ਅਭਿਆਸ ॥੨॥ ਜਹ ਬੈਸਉ ਤਹ ਨਾਲੇ ਬੈਸੈ ॥ ਸਗਲ ਭਵਨ ਮਹਿ ਸਬਲ ਪ੍ਰਵੇਸੈ ॥ ਹੋਛੀ ਸਰਣਿ ਪਇਆ ਰਹਣੁ ਨ ਪਾਈ ॥ ਕਹੁ ਮੀਤਾ ਹਉ ਕੈ ਪਹਿ ਜਾਈ ॥੩॥ ਸੁਣਿ ਉਪਦੇਸੁ ਸਤਿਗੁਰ ਪਹਿ ਆਇਆ ॥ ਗੁਰਿ ਹਰਿ ਹਰਿ ਨਾਮੁ ਮੋਹਿ ਮੰਤ੍ਰੁ ਦ੍ਰਿੜਾਇਆ ॥ ਨਿਜ ਘਰਿ ਵਸਿਆ ਗੁਣ ਗਾਇ ਅਨੰਤਾ ॥ ਪ੍ਰਭੁ ਮਿਲਿਓ ਨਾਨਕ ਭਏ ਅਚਿੰਤਾ ॥੪॥ ਘਰੁ ਮੇਰਾ ਇਹ ਨਾਇਕਿ ਹਮਾਰੀ ॥ ਇਹ ਆਮਰਿ ਹਮ ਗੁਰਿ ਕੀਏ ਦਰਬਾਰੀ ॥੧॥ ਰਹਾਉ ਦੂਜਾ ॥੪॥੪॥

Leave a Reply

Powered By Indic IME