ਆਸਾ ਮਹਲਾ ੫ ॥ ਪ੍ਰਥਮੇ ਮਤਾ ਜਿ ਪਤ੍ਰੀ ਚਲਾਵਉ ॥ ਦੁਤੀਏ ਮਤਾ ਦੁਇ ਮਾਨੁਖ ਪਹੁਚਾਵਉ ॥ ਤ੍ਰਿਤੀਏ ਮਤਾ ਕਿਛੁ ਕਰਉ ਉਪਾਇਆ ॥ ਮੈ ਸਭੁ ਕਿਛੁ ਛੋਡਿ ਪ੍ਰਭ ਤੁਹੀ ਧਿਆਇਆ ॥੧॥ ਮਹਾ ਅਨੰਦ ਅਚਿੰਤ ਸਹਜਾਇਆ ॥ ਦੁਸਮਨ ਦੂਤ ਮੁਏ ਸੁਖੁ ਪਾਇਆ ॥੧॥ ਰਹਾਉ ॥ ਸਤਿਗੁਰਿ ਮੋ ਕਉ ਦੀਆ ਉਪਦੇਸੁ ॥ ਜੀਉ ਪਿੰਡੁ ਸਭੁ ਹਰਿ ਕਾ ਦੇਸੁ ॥ ਜੋ ਕਿਛੁ ਕਰੀ ਸੁ ਤੇਰਾ ਤਾਣੁ ॥ ਤੂੰ ਮੇਰੀ ਓਟ ਤੂੰਹੈ ਦੀਬਾਣੁ ॥੨॥ ਤੁਧਨੋ ਛੋਡਿ ਜਾਈਐ ਪ੍ਰਭ ਕੈਂ ਧਰਿ ॥ ਆਨ ਨ ਬੀਆ ਤੇਰੀ ਸਮਸਰਿ ॥ ਤੇਰੇ ਸੇਵਕ ਕਉ ਕਿਸ ਕੀ ਕਾਣਿ ॥ ਸਾਕਤੁ ਭੂਲਾ ਫਿਰੈ ਬੇਬਾਣਿ ॥੩॥ ਤੇਰੀ ਵਡਿਆਈ ਕਹੀ ਨ ਜਾਇ ॥ ਜਹ ਕਹ ਰਾਖਿ ਲੈਹਿ ਗਲਿ ਲਾਇ ॥ ਨਾਨਕ ਦਾਸ ਤੇਰੀ ਸਰਣਾਈ ॥ ਪ੍ਰਭਿ ਰਾਖੀ ਪੈਜ ਵਜੀ ਵਾਧਾਈ ॥੪॥੫॥
Scroll