ਆਸਾ ਮਹਲਾ ੫ ॥ ਪਰਦੇਸੁ ਝਾਗਿ ਸਉਦੇ ਕਉ ਆਇਆ ॥ ਵਸਤੁ ਅਨੂਪ ਸੁਣੀ ਲਾਭਾਇਆ ॥ ਗੁਣ ਰਾਸਿ ਬੰਨ੍ਹ੍ਹਿ ਪਲੈ ਆਨੀ ॥ ਦੇਖਿ ਰਤਨੁ ਇਹੁ ਮਨੁ ਲਪਟਾਨੀ ॥੧॥ ਸਾਹ ਵਾਪਾਰੀ ਦੁਆਰੈ ਆਏ ॥ ਵਖਰੁ ਕਾਢਹੁ ਸਉਦਾ ਕਰਾਏ ॥੧॥ ਰਹਾਉ ॥ ਸਾਹਿ ਪਠਾਇਆ ਸਾਹੈ ਪਾਸਿ ॥ ਅਮੋਲ ਰਤਨ ਅਮੋਲਾ ਰਾਸਿ ॥ ਵਿਸਟੁ ਸੁਭਾਈ ਪਾਇਆ ਮੀਤ ॥ ਸਉਦਾ ਮਿਲਿਆ ਨਿਹਚਲ ਚੀਤ ॥੨॥ ਭਉ ਨਹੀ ਤਸਕਰ ਪਉਣ ਨ ਪਾਨੀ ॥ ਸਹਜਿ ਵਿਹਾਝੀ ਸਹਜਿ ਲੈ ਜਾਨੀ ॥ ਸਤ ਕੈ ਖਟਿਐ ਦੁਖੁ ਨਹੀ ਪਾਇਆ ॥ ਸਹੀ ਸਲਾਮਤਿ ਘਰਿ ਲੈ ਆਇਆ ॥੩॥ ਮਿਲਿਆ ਲਾਹਾ ਭਏ ਅਨੰਦ ॥ ਧੰਨੁ ਸਾਹ ਪੂਰੇ ਬਖਸਿੰਦ ॥ ਇਹੁ ਸਉਦਾ ਗੁਰਮੁਖਿ ਕਿਨੈ ਵਿਰਲੈ ਪਾਇਆ ॥ ਸਹਲੀ ਖੇਪ ਨਾਨਕੁ ਲੈ ਆਇਆ ॥੪॥੬॥

Leave a Reply

Powered By Indic IME