ਆਸਾ ਮਹਲਾ ੫ ॥ ਗੁਨੁ ਅਵਗਨੁ ਮੇਰੋ ਕਛੁ ਨ ਬੀਚਾਰੋ ॥ ਨਹ ਦੇਖਿਓ ਰੂਪ ਰੰਗ ਸੀਗਾਰੋ ॥ ਚਜ ਅਚਾਰ ਕਿਛੁ ਬਿਧਿ ਨਹੀ ਜਾਨੀ ॥ ਬਾਹ ਪਕਰਿ ਪ੍ਰਿਅ ਸੇਜੈ ਆਨੀ ॥੧॥ ਸੁਨਿਬੋ ਸਖੀ ਕੰਤਿ ਹਮਾਰੋ ਕੀਅਲੋ ਖਸਮਾਨਾ ॥ ਕਰੁ ਮਸਤਕਿ ਧਾਰਿ ਰਾਖਿਓ ਕਰਿ ਅਪੁਨਾ ਕਿਆ ਜਾਨੈ ਇਹੁ ਲੋਕੁ ਅਜਾਨਾ ॥੧॥ ਰਹਾਉ ॥ ਸੁਹਾਗੁ ਹਮਾਰੋ ਅਬ ਹੁਣਿ ਸੋਹਿਓ ॥ ਕੰਤੁ ਮਿਲਿਓ ਮੇਰੋ ਸਭੁ ਦੁਖੁ ਜੋਹਿਓ ॥ ਆਂਗਨਿ ਮੇਰੈ ਸੋਭਾ ਚੰਦ ॥ ਨਿਸਿ ਬਾਸੁਰ ਪ੍ਰਿਅ ਸੰਗਿ ਅਨੰਦ ॥੨॥ ਬਸਤ੍ਰ ਹਮਾਰੇ ਰੰਗਿ ਚਲੂਲ ॥ ਸਗਲ ਆਭਰਣ ਸੋਭਾ ਕੰਠਿ ਫੂਲ ॥ ਪ੍ਰਿਅ ਪੇਖੀ ਦ੍ਰਿਸਟਿ ਪਾਏ ਸਗਲ ਨਿਧਾਨ ॥ ਦੁਸਟ ਦੂਤ ਕੀ ਚੂਕੀ ਕਾਨਿ ॥੩॥ ਸਦ ਖੁਸੀਆ ਸਦਾ ਰੰਗ ਮਾਣੇ ॥ ਨਉ ਨਿਧਿ ਨਾਮੁ ਗ੍ਰਿਹ ਮਹਿ ਤ੍ਰਿਪਤਾਨੇ ॥ ਕਹੁ ਨਾਨਕ ਜਉ ਪਿਰਹਿ ਸੀਗਾਰੀ ॥ ਥਿਰੁ ਸੋਹਾਗਨਿ ਸੰਗਿ ਭਤਾਰੀ ॥੪॥੭॥
Scroll