ਆਸਾ ਮਹਲਾ ੫ ॥ ਦਾਨੁ ਦੇਇ ਕਰਿ ਪੂਜਾ ਕਰਨਾ ॥ ਲੈਤ ਦੇਤ ਉਨ੍ਹ੍ਹ ਮੂਕਰਿ ਪਰਨਾ ॥ ਜਿਤੁ ਦਰਿ ਤੁਮ੍ਹ੍ਹ ਹੈ ਬ੍ਰਾਹਮਣ ਜਾਣਾ ॥ ਤਿਤੁ ਦਰਿ ਤੂੰਹੀ ਹੈ ਪਛੁਤਾਣਾ ॥੧॥ ਐਸੇ ਬ੍ਰਾਹਮਣ ਡੂਬੇ ਭਾਈ ॥ ਨਿਰਾਪਰਾਧ ਚਿਤਵਹਿ ਬੁਰਿਆਈ ॥੧॥ ਰਹਾਉ ॥ ਅੰਤਰਿ ਲੋਭੁ ਫਿਰਹਿ ਹਲਕਾਏ ॥ ਨਿੰਦਾ ਕਰਹਿ ਸਿਰਿ ਭਾਰੁ ਉਠਾਏ ॥ ਮਾਇਆ ਮੂਠਾ ਚੇਤੈ ਨਾਹੀ ॥ ਭਰਮੇ ਭੂਲਾ ਬਹੁਤੀ ਰਾਹੀ ॥੨॥ ਬਾਹਰਿ ਭੇਖ ਕਰਹਿ ਘਨੇਰੇ ॥ ਅੰਤਰਿ ਬਿਖਿਆ ਉਤਰੀ ਘੇਰੇ ॥ ਅਵਰ ਉਪਦੇਸੈ ਆਪਿ ਨ ਬੂਝੈ ॥ ਐਸਾ ਬ੍ਰਾਹਮਣੁ ਕਹੀ ਨ ਸੀਝੈ ॥੩॥ ਮੂਰਖ ਬਾਮਣ ਪ੍ਰਭੂ ਸਮਾਲਿ ॥ ਦੇਖਤ ਸੁਨਤ ਤੇਰੈ ਹੈ ਨਾਲਿ ॥ ਕਹੁ ਨਾਨਕ ਜੇ ਹੋਵੀ ਭਾਗੁ ॥ ਮਾਨੁ ਛੋਡਿ ਗੁਰ ਚਰਣੀ ਲਾਗੁ ॥੪॥੮॥

Leave a Reply

Powered By Indic IME