ਆਸਾ ਮਹਲਾ ੫ ॥ ਦੂਖ ਰੋਗ ਭਏ ਗਤੁ ਤਨ ਤੇ ਮਨੁ ਨਿਰਮਲੁ ਹਰਿ ਹਰਿ ਗੁਣ ਗਾਇ ॥ ਭਏ ਅਨੰਦ ਮਿਲਿ ਸਾਧੂ ਸੰਗਿ ਅਬ ਮੇਰਾ ਮਨੁ ਕਤ ਹੀ ਨ ਜਾਇ ॥੧॥ ਤਪਤਿ ਬੁਝੀ ਗੁਰ ਸਬਦੀ ਮਾਇ ॥ ਬਿਨਸਿ ਗਇਓ ਤਾਪ ਸਭ ਸਹਸਾ ਗੁਰੁ ਸੀਤਲੁ ਮਿਲਿਓ ਸਹਜਿ ਸੁਭਾਇ ॥੧॥ ਰਹਾਉ ॥ ਧਾਵਤ ਰਹੇ ਏਕੁ ਇਕੁ ਬੂਝਿਆ ਆਇ ਬਸੇ ਅਬ ਨਿਹਚਲੁ ਥਾਇ ॥ ਜਗਤੁ ਉਧਾਰਨ ਸੰਤ ਤੁਮਾਰੇ ਦਰਸਨੁ ਪੇਖਤ ਰਹੇ ਅਘਾਇ ॥੨॥ ਜਨਮ ਦੋਖ ਪਰੇ ਮੇਰੇ ਪਾਛੈ ਅਬ ਪਕਰੇ ਨਿਹਚਲੁ ਸਾਧੂ ਪਾਇ ॥ ਸਹਜ ਧੁਨਿ ਗਾਵੈ ਮੰਗਲ ਮਨੂਆ ਅਬ ਤਾ ਕਉ ਫੁਨਿ ਕਾਲੁ ਨ ਖਾਇ ॥੩॥ ਕਰਨ ਕਾਰਨ ਸਮਰਥ ਹਮਾਰੇ ਸੁਖਦਾਈ ਮੇਰੇ ਹਰਿ ਹਰਿ ਰਾਇ ॥ ਨਾਮੁ ਤੇਰਾ ਜਪਿ ਜੀਵੈ ਨਾਨਕੁ ਓਤਿ ਪੋਤਿ ਮੇਰੈ ਸੰਗਿ ਸਹਾਇ ॥੪॥੯॥

Leave a Reply

Powered By Indic IME