ਆਸਾ ਮਹਲਾ ੫ ॥ ਜਉ ਮੈ ਕੀਓ ਸਗਲ ਸੀਗਾਰਾ ॥ ਤਉ ਭੀ ਮੇਰਾ ਮਨੁ ਨ ਪਤੀਆਰਾ ॥ ਅਨਿਕ ਸੁਗੰਧਤ ਤਨ ਮਹਿ ਲਾਵਉ ॥ ਓਹੁ ਸੁਖੁ ਤਿਲੁ ਸਮਾਨਿ ਨਹੀ ਪਾਵਉ ॥ ਮਨ ਮਹਿ ਚਿਤਵਉ ਐਸੀ ਆਸਾਈ ॥ ਪ੍ਰਿਅ ਦੇਖਤ ਜੀਵਉ ਮੇਰੀ ਮਾਈ ॥੧॥ ਮਾਈ ਕਹਾ ਕਰਉ ਇਹੁ ਮਨੁ ਨ ਧੀਰੈ ॥ ਪ੍ਰਿਅ ਪ੍ਰੀਤਮ ਬੈਰਾਗੁ ਹਿਰੈ ॥੧॥ ਰਹਾਉ ॥ ਬਸਤ੍ਰ ਬਿਭੂਖਨ ਸੁਖ ਬਹੁਤ ਬਿਸੇਖੈ ॥ ਓਇ ਭੀ ਜਾਨਉ ਕਿਤੈ ਨ ਲੇਖੈ ॥ ਪਤਿ ਸੋਭਾ ਅਰੁ ਮਾਨੁ ਮਹਤੁ ॥ ਆਗਿਆਕਾਰੀ ਸਗਲ ਜਗਤੁ ॥ ਗ੍ਰਿਹੁ ਐਸਾ ਹੈ ਸੁੰਦਰ ਲਾਲ ॥ ਪ੍ਰਭ ਭਾਵਾ ਤਾ ਸਦਾ ਨਿਹਾਲ ॥੨॥ ਬਿੰਜਨ ਭੋਜਨ ਅਨਿਕ ਪਰਕਾਰ ॥ ਰੰਗ ਤਮਾਸੇ ਬਹੁਤੁ ਬਿਸਥਾਰ ॥ ਰਾਜ ਮਿਲਖ ਅਰੁ ਬਹੁਤੁ ਫੁਰਮਾਇਸਿ ॥ ਮਨੁ ਨਹੀ ਧ੍ਰਾਪੈ ਤ੍ਰਿਸਨਾ ਨ ਜਾਇਸਿ ॥ ਬਿਨੁ ਮਿਲਬੇ ਇਹੁ ਦਿਨੁ ਨ ਬਿਹਾਵੈ ॥ ਮਿਲੈ ਪ੍ਰਭੂ ਤਾ ਸਭ ਸੁਖ ਪਾਵੈ ॥੩॥ ਖੋਜਤ ਖੋਜਤ ਸੁਨੀ ਇਹ ਸੋਇ ॥ ਸਾਧਸੰਗਤਿ ਬਿਨੁ ਤਰਿਓ ਨ ਕੋਇ ॥ ਜਿਸੁ ਮਸਤਕਿ ਭਾਗੁ ਤਿਨਿ ਸਤਿਗੁਰੁ ਪਾਇਆ ॥ ਪੂਰੀ ਆਸਾ ਮਨੁ ਤ੍ਰਿਪਤਾਇਆ ॥ ਪ੍ਰਭ ਮਿਲਿਆ ਤਾ ਚੂਕੀ ਡੰਝਾ ॥ ਨਾਨਕ ਲਧਾ ਮਨ ਤਨ ਮੰਝਾ ॥੪॥੧੧॥
Scroll