ਆਸਾ ਮਹਲਾ ੫ ਪੰਚਪਦੇ ॥ ਪ੍ਰਥਮੇ ਤੇਰੀ ਨੀਕੀ ਜਾਤਿ ॥ ਦੁਤੀਆ ਤੇਰੀ ਮਨੀਐ ਪਾਂਤਿ ॥ ਤ੍ਰਿਤੀਆ ਤੇਰਾ ਸੁੰਦਰ ਥਾਨੁ ॥ ਬਿਗੜ ਰੂਪੁ ਮਨ ਮਹਿ ਅਭਿਮਾਨੁ ॥੧॥ ਸੋਹਨੀ ਸਰੂਪਿ ਸੁਜਾਣਿ ਬਿਚਖਨਿ ॥ ਅਤਿ ਗਰਬੈ ਮੋਹਿ ਫਾਕੀ ਤੂੰ ॥੧॥ ਰਹਾਉ ॥ ਅਤਿ ਸੂਚੀ ਤੇਰੀ ਪਾਕਸਾਲ ॥ ਕਰਿ ਇਸਨਾਨੁ ਪੂਜਾ ਤਿਲਕੁ ਲਾਲ ॥ ਗਲੀ ਗਰਬਹਿ ਮੁਖਿ ਗੋਵਹਿ ਗਿਆਨ ॥ ਸਭ ਬਿਧਿ ਖੋਈ ਲੋਭਿ ਸੁਆਨ ॥੨॥ ਕਾਪਰ ਪਹਿਰਹਿ ਭੋਗਹਿ ਭੋਗ ॥ ਆਚਾਰ ਕਰਹਿ ਸੋਭਾ ਮਹਿ ਲੋਗ ॥ ਚੋਆ ਚੰਦਨ ਸੁਗੰਧ ਬਿਸਥਾਰ ॥ ਸੰਗੀ ਖੋਟਾ ਕ੍ਰੋਧੁ ਚੰਡਾਲ ॥੩॥ ਅਵਰ ਜੋਨਿ ਤੇਰੀ ਪਨਿਹਾਰੀ ॥ ਇਸੁ ਧਰਤੀ ਮਹਿ ਤੇਰੀ ਸਿਕਦਾਰੀ ॥ ਸੁਇਨਾ ਰੂਪਾ ਤੁਝ ਪਹਿ ਦਾਮ ॥ ਸੀਲੁ ਬਿਗਾਰਿਓ ਤੇਰਾ ਕਾਮ ॥੪॥ ਜਾ ਕਉ ਦ੍ਰਿਸਟਿ ਮਇਆ ਹਰਿ ਰਾਇ ॥ ਸਾ ਬੰਦੀ ਤੇ ਲਈ ਛਡਾਇ ॥ ਸਾਧਸੰਗਿ ਮਿਲਿ ਹਰਿ ਰਸੁ ਪਾਇਆ ॥ ਕਹੁ ਨਾਨਕ ਸਫਲ ਓਹ ਕਾਇਆ ॥੫॥ ਸਭਿ ਰੂਪ ਸਭਿ ਸੁਖ ਬਨੇ ਸੁਹਾਗਨਿ ॥ ਅਤਿ ਸੁੰਦਰਿ ਬਿਚਖਨਿ ਤੂੰ ॥੧॥ ਰਹਾਉ ਦੂਜਾ ॥੧੨॥

Leave a Reply

Powered By Indic IME