ਅੰਤੁ ਨ ਸਿਫਤੀ ਕਹਣਿ ਨ ਅੰਤੁ ॥ ਅੰਤੁ ਨ ਕਰਣੈ ਦੇਣਿ ਨ ਅੰਤੁ ॥ ਅੰਤੁ ਨ ਵੇਖਣਿ ਸੁਣਣਿ ਨ ਅੰਤੁ ॥ ਅੰਤੁ ਨ ਜਾਪੈ ਕਿਆ ਮਨਿ ਮੰਤੁ ॥ਅੰਤੁ ਨ ਜਾਪੈ ਕੀਤਾ ਆਕਾਰੁ ॥ ਅੰਤੁ ਨ ਜਾਪੈ ਪਾਰਾਵਾਰੁ ॥ਅੰਤ ਕਾਰਣਿ ਕੇਤੇ ਬਿਲਲਾਹਿ ॥ ਤਾ ਕੇ ਅੰਤ ਨ ਪਾਏ ਜਾਹਿ ॥ਏਹੁ ਅੰਤੁ ਨ ਜਾਣੈ ਕੋਇ ॥ ਬਹੁਤਾ ਕਹੀਐ ਬਹੁਤਾ ਹੋਇ ॥ਵਡਾ ਸਾਹਿਬੁ ਊਚਾ ਥਾਉ ॥ ਊਚੇ ਉਪਰਿ ਊਚਾ ਨਾਉ ॥ ਏਵਡੁ ਊਚਾ ਹੋਵੈ ਕੋਇ ॥ ਤਿਸੁ ਊਚੇ ਕਉ ਜਾਣੈ ਸੋਇ ॥ਜੇਵਡੁ ਆਪਿ ਜਾਣੈ ਆਪਿ ਆਪਿ ॥ ਨਾਨਕ ਨਦਰੀ ਕਰਮੀ ਦਾਤਿ ॥੨੪॥

Leave a Reply

Powered By Indic IME