ਆਸਾ ਮਹਲਾ ੫ ॥ ਹਰਿ ਸੇਵਾ ਮਹਿ ਪਰਮ ਨਿਧਾਨੁ ॥ ਹਰਿ ਸੇਵਾ ਮੁਖਿ ਅੰਮ੍ਰਿਤ ਨਾਮੁ ॥੧॥ ਹਰਿ ਮੇਰਾ ਸਾਥੀ ਸੰਗਿ ਸਖਾਈ ॥ ਦੁਖਿ ਸੁਖਿ ਸਿਮਰੀ ਤਹ ਮਉਜੂਦੁ ਜਮੁ ਬਪੁਰਾ ਮੋ ਕਉ ਕਹਾ ਡਰਾਈ ॥੧॥ ਰਹਾਉ ॥ ਹਰਿ ਮੇਰੀ ਓਟ ਮੈ ਹਰਿ ਕਾ ਤਾਣੁ ॥ ਹਰਿ ਮੇਰਾ ਸਖਾ ਮਨ ਮਾਹਿ ਦੀਬਾਣੁ ॥੨॥ ਹਰਿ ਮੇਰੀ ਪੂੰਜੀ ਮੇਰਾ ਹਰਿ ਵੇਸਾਹੁ ॥ ਗੁਰਮੁਖਿ ਧਨੁ ਖਟੀ ਹਰਿ ਮੇਰਾ ਸਾਹੁ ॥੩॥ ਗੁਰ ਕਿਰਪਾ ਤੇ ਇਹ ਮਤਿ ਆਵੈ ॥ ਜਨ ਨਾਨਕੁ ਹਰਿ ਕੈ ਅੰਕਿ ਸਮਾਵੈ ॥੪॥੧੬॥

Leave a Reply

Powered By Indic IME